ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਾ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਵੱਲ ਮਾਰਚ ਸ਼ੁਰੂ ਹੋ ਗਿਆ ਹੈ। ਮਾਰਚ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਮਾਰਚ ਸ਼ੁਰੂ ਕੀਤਾ ਗਿਆ।


ਇਸ ਮੌਕੇ ਸੁਖਬੀਰ ਬਾਦਲ ਵੱਲੋਂ ਵਰਕਰਾਂ ਨੂੰ ਸ਼ਾਂਤੀ ਭੰਗ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਬੈਰੀਕੇਡ ਨਾ ਤੋੜਨ ਲਈ ਵੀ ਕਿਹਾ। ਸੁਖਬੀਰ ਨੇ ਕਿਹਾ ਹੈ ਕਿਹਾ ਕਿ ਮਾਰਚ ਸ਼ਾਂਤੀ ਪੂਰਨ ਕੱਢਿਆ ਜਾਵੇਗਾ।


ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਵਰਕਰਾਂ ਦਾ ਧੰਨਵਾਦ ਕੀਤਾ ਜੋ ਏਨੀ ਦੂਰੋਂ ਆਏ। ਉਨ੍ਹਾਂ ਕਿਹਾ ਕਿ ਤੁਸੀਂ ਅੱਜ ਸਾਰੇ ਉੱਥੇ ਆਏ ਹੋ ਜਿਸ ਪਾਰਲੀਮੈਂਟ ਨੇ ਧੋਖਾ ਕੀਤਾ ਸੀ। ਉਨ੍ਹਾਂ ਕਿਹਾ ਕਿ 1982 ਤੋਂ ਬਾਅਦ ਪਹਿਲੀ ਵਾਰ ਕੋਈ ਇੱਥੇ ਤੱਕ ਪਹੁੰਚਣ ਵਿੱਚ ਸਫਲ ਰਿਹਾ।


ਦੱਸ ਦਈਏ ਕਿ ਅੱਜ ਦੇ ਹੀ ਦਿਨ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਲਿਆਂਦਾ ਗਿਆ ਸੀ। ਇਸ ਦੇ ਰੋਸ ਵਜੋਂ ਅੱਜ ਇੱਕ ਸਾਲ ਹੋਣ 'ਤੇ ਅਕਾਲੀ ਦਲ ਵੱਲੋਂ ਸਰਕਾਰ ਨੂੰ ਜਗਾਉਣ ਲਈ ਸੰਸਦ ਵਲ ਕੂਚ ਕੀਤਾ ਜਾ ਰਿਹਾ ਹੈ।


ਉਧਰ, ਅਕਾਲੀ ਦਲ ਦੀ ਪ੍ਰਦਰਸ਼ਨ ਕਰਕੇ ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ ਹਨ ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਹੈ। ਨਵੀਂ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ। ਇਸ ਕਰਕੇ ਦਿੱਲੀ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪੁਲਿਸ ਨੇ ਕਈ ਥਾਵਾਂ ਉੱਪਰ ਬੈਰੀਕੇਡਿੰਗ ਕੀਤੀ ਹੈ। ਇਸ ਕਰਕੇ ਸਵੇਰੇ ਹੀ ਵਾਹਨਾਂ ਨੂੰ ਬਦਲਵੇਂ ਰਾਹਾਂ ਰਾਹੀਂ ਜਾਣਾ ਪਿਆ।


ਇਸ ਤੋਂ ਪਹਿਲਾਂ ਦਿੱਲੀ ਪ੍ਰਸਾਸ਼ਨ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਦੀ ਆਗਿਆ ਨਹੀਂ ਹੈ।


ਇਹ ਵੀ ਪੜ੍ਹੋ: Farmer Death: ਬੀਜੇਪੀ ਲੀਡਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨ ਦੀ ਮੌਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904