ਪੜਚੋਲ ਕਰੋ

Punjab News: ਅਕਾਲੀਆਂ ਨੇ ਮੰਗੀ ਸੁਖਬੀਰ ਬਾਦਲ ਤੋਂ ਕੁਰਬਾਨੀ! ਬਾਗੀ ਬੋਲੇ...ਮਹਿਜ਼ 3 ਵਿਧਾਇਕ ਸੀ, ਇੱਕ ਛੱਡ ਗਿਆ, ਦੂਜਾ ਰੁੱਸਿਆ ਬੈਠਾ

ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵੱਲੋਂ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਉਪਰ ਹਮਲਾ ਬੋਲਿਆ ਹੈ।

Punjab News: ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵੱਲੋਂ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਉਪਰ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਇਸ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। 

ਉਨ੍ਹਾਂ ਨੇ ਕਿਹਾ ਕਿ ਪਾਰਟੀ ਕੋਲ ਮਹਿਜ ਤਿੰਨ ਹੀ ਵਿਧਾਇਕ ਸਨ ਜਿਨ੍ਹਾਂ ਵਿੱਚੋਂ ਮਨਪ੍ਰੀਤ ਸਿੰਘ ਇਯਾਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਨਿਰਾਸ਼ਾਜਨਕ ਹਾਰ ਦੇ ਕਾਰਨ ਲੱਭਣ ਲਈ ਬਣਾਈ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਤੇ ਪਾਰਟੀ ਵਿੱਚ ਆਏ ਨਿਘਾਰ ਕਰਕੇ ਪਹਿਲਾਂ ਹੀ ਪਾਰਟੀ ਦੀਆਂ ਸਰਗਰਮੀਆਂ ਤੋਂ ਦੂਰੀ ਬਣਾਈ ਬੈਠੇ ਹਨ।

ਉਨ੍ਹਾਂ ਨੇ ਕਿਹਾ ਕਿ ਦੁਆਬਾ ਤੋਂ ਇਕਲੌਤੇ ਵਿਧਾਇਕ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਬਤ ਕਰਦਾ ਹੈ ਕਿ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਕਾਰਜਸ਼ੈਲੀ ਤੋਂ ਵਰਕਰ ਮਾਯੂਸ ਹਨ, ਉੱਥੇ ਹੀ ਚੁਣੇ ਹੋਏ ਨੁਮਾਇੰਦੇ ਵੀ ਨਿਰਾਸ਼ਾ ਦੇ ਆਲਮ ਵਿੱਚੋਂ ਗੁਜ਼ਰ ਰਹੇ ਹਨ। ਜਥੇਦਾਰ ਵਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਤਾਜਾ ਹਾਲਾਤ ਦੇ ਜ਼ਰੀਏ ਸਲਾਹ ਦਿੱਤੀ ਹੈ। 

ਉਨ੍ਹਾਂ ਨੇ ਕਿਹਾ ਕਿ ਅਸੀਂ ਲਗਾਤਾਰ ਪਿਛਲੇ ਸਮੇਂ ਦੌਰਾਨ ਬੁਹਤ ਵੱਡੀਆਂ ਹਾਰਾਂ ਦਾ ਸਾਹਮਣਾ ਕੀਤਾ ਜਿਸ ਦਾ ਕਾਰਨ ਸਮੁੱਚਾ ਪੰਥ ਭਲੀ ਪ੍ਰਕਾਰ ਜਾਣਦਾ ਹੈ। ਇਨ੍ਹਾਂ ਸਿੱਟਿਆਂ ਵਿੱਚੋਂ ਤਸਵੀਰ ਨਜ਼ਰ ਆਉਂਦੀ ਹੈ ਕਿ ਅਕਾਲੀ ਵਰਕਰ ਪਾਰਟੀ ਲੀਡਰਸ਼ਿਪ ਵਿੱਚ ਤਬਦੀਲੀ ਚਾਹੁੰਦੇ ਹਨ। ਡਾਕਟਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਇਸ ਗੱਲ ਉਪਰ ਮੋਹਰ ਲੱਗ ਗਈ ਕਿ ਲੀਡਰਸ਼ਿਪ ਬਦਲਾਅ ਨਾਲ ਹੀ ਅਕਾਲੀ ਦਲ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਕਾਇਮ ਹੋ ਸਕੇਗਾ।

ਜਥੇਦਾਰ ਵਡਾਲਾ ਨੇ ਇਸ ਗੱਲ ਤੇ ਜ਼ੋਰ ਦੇ ਕੇ ਆਖਿਆ ਕਿ ਜਦੋਂ ਸਾਡੇ ਬਜੁਰਗਾਂ, ਪੰਥ ਹਿਤੈਸ਼ੀਆਂ ਨੇ 104 ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਰਗੀ ਜੁਝਾਰੂ ਜਥੇਬੰਦੀ ਬਣਾਈ ਸੀ ਤਾਂ ਉਨ੍ਹਾਂ ਨੂੰ ਵੱਡੀ ਉਮੀਦ ਸੀ ਕਿ ਇੱਕ ਦਿਨ ਪੰਥ ਤੇ ਪੰਜਾਬ ਲਈ ਬਣਾਈ ਪਾਰਟੀ ਯੋਗ ਅਗਵਾਈ ਕਰੇਗੀ, ਪਰ ਬੜੇ ਦੁਖੀ ਮਨ ਨਾਲ ਅੱਜ ਉਸ ਆਸ ਨੂੰ ਟੁੱਟਦਿਆਂ ਵੇਖ ਸਮੇਂ ਦੀ ਲੀਡਰਸ਼ਿਪ ਨੇ ਆਪਣਾ ਸਵਾਰਥੀਪਨ ਤੇ ਨਿਜਪ੍ਰਸਤਾ ਨੂੰ ਪਾਰਟੀ ਵਿੱਚ ਤਜੀਹ ਦਿੱਤੀ। ਜਦਕਿ ਉਨ੍ਹਾਂ ਪੰਥਕ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਗ ਦੀ ਭਾਵਨਾ ਦੇ ਨਾਲ ਕੁਰਬਾਨੀ ਦੇਣੀ ਚਾਹੀਦੀ ਸੀ।

ਸਮੁੱਚੇ ਅਕਾਲੀ ਵਰਕਰਾਂ ਤੇ ਲੀਡਰਸ਼ਿਪ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਰਕਰ ਤੇ ਲੀਡਰ ਅਕਾਲੀ ਦਲ ਨੂੰ ਛੱਡਣ ਦੀ ਬਜਾਏ ਇਕੱਠੇ ਹੋ ਕੇ ਪੰਥ ਦੇ ਸੁਨਹਿਰੇ ਭਵਿੱਖ ਤੇ ਅਕਾਲੀ ਦਲ ਵਿੱਚ ਆਈਆਂ ਕਮੀਆਂ ਤੇ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਸੁਧਾਰ ਲਹਿਰ ਨਾਲ ਜੁੜਨ। ਲੋਕਾਂ ਦੀਆਂ ਆਸਾਂ ਤੇ ਆਉਣ ਵਾਲੇ ਸਮੇਂ ਦੀਆਂ ਚਣੌਤੀਆਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੂੰ ਪੰਜਾਬ ਤੇ ਪੰਥ ਦੇ ਹਿੱਤਾਂ ਲਈ ਸੁਹਿਰਦ, ਨੇਕ, ਇਮਾਨਦਾਰ ਤੇ ਸੱਚੀ-ਸੁੱਚੀ ਯੋਗ ਲੀਡਰਸ਼ਿਪ ਦੀ ਅਗਵਾਈ ਹੇਠ ਮਜ਼ਬੂਤ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview IshankRavneet Bittu ਫਿਰ ਛੇੜਿਆ ਕਿਸਾਨਾਂ ਨਾਲ ਪੰਗਾ..ਕਿਸਾਨਾਂ ਨੇ ਵੀ ਕਰਤਾ ਚੈਂਲੇਜਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅ|abp sanjha|ਚੱਬੇਵਾਲ ਦੇ ਵਿਕਾਸ ਲਈ ਕੇਜਰੀਵਾਲ ਨੇ ਗਿਣਵਾਏ ਕੰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget