ਪੜਚੋਲ ਕਰੋ

Akali Dal Crisis: ਫੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਜੀ....ਪੁੱਠੇ ਪੈ ਗਏ ਸੁਖਬੀਰ ਬਾਦਲ ਨੂੰ ਸਾਰੇ ਫੈਸਲੇ, ਪੰਥਕ ਵੋਟ ਖਿਸਕਿਆ

1997 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਪ੍ਰਕਾਸ਼ ਬਾਦਲ ਸੂਬੇ ਦੇ ਮੁੱਖ ਮੰਤਰੀ ਬਣੇ। ਬਾਦਲ ਨੇ 5 ਵਾਰ ਮੁੱਖ ਮੰਤਰੀ ਵਜੋਂ ਸੂਬੇ ਦਾ ਕਾਰਜਭਾਰ ਸੰਭਾਲਿਆ। ਇਸ ਸਮੇਂ ਦੌਰਾਨ ਉਨ੍ਹਾਂ ਨੇ 2008 ਵਿੱਚ ਪਾਰਟੀ ਦੀ ਪ੍ਰਧਾਨਗੀ ਆਪਣੇ ਪੁੱਤਰ ਸੁਖਬੀਰ ਬਾਦਲ

Akali Dal Crisis: ਪਿਛਲੀ ਇੱਕ ਸਦੀ ਤੋਂ ਪੰਥ ਦੀ ਅਗਵਾਈ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਜ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕਮਜ਼ੋਰੀ ਨੇ ਪੰਥ ਨੂੰ ਵੀ ਖੇਰੂੰ-ਖੇਰੂੰ ਕਰ ਦਿੱਤਾ ਹੈ। ਇਸ ਨਾਲ ਪੰਥਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਨੂੰ ਵੀ 
ਠੇਸ ਪਹੁੰਚੀ ਹੈ। ਹਾਲਾਤ ਇਹ ਬਣ ਗਏ ਹਨ ਕਿ ਪੰਥਕ ਵੋਟ ਨਿਰਾਸ਼ਾ ਦੇ ਆਲਮ ਵਿੱਚ ਹੈ ਤੇ ਭਵਿੱਖ ਬਾਰੇ ਵੀ ਕੋਈ ਸ਼ੁਭ ਸੰਕੇਤ ਨਜ਼ਰ ਨਹੀਂ ਆ ਰਿਹਾ।

ਦਰਅਸਲ 1920 ਵਿੱਚ 'ਗੁਰੂਦੁਆਰਾ ਸੁਧਾਰ ਲਹਿਰ' ਤੋਂ ਉੱਭਰੇ ਸ਼੍ਰੋਮਣੀ ਅਕਾਲੀ ਦਲ ਨੇ ਪੰਥ ਦੀ ਇੱਕ ਸਦੀ ਤੱਕ ਅਗਵਾਈ ਕੀਤੀ। ਇਸ ਦੌਰਾਨ ਕਈ ਉਤਰਾਅ-ਚੜ੍ਹਾਅ ਆਏ। ਕਈ ਵਾਰ ਅਕਾਲੀ ਦਲ ਦੋਫਾੜ ਵੀ ਹੋਇਆ। ਇਸ ਸਭ ਦੇ ਬਾਵਜੂਦ ਅਕਾਲੀ ਦਲ ਅੱਗੇ ਵਧਦਾ ਗਿਆ ਪਰ ਪਿਛਲੇ ਦਹਾਕੇ ਤੋਂ ਅਕਾਲੀ ਦਲ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ। ਇੱਕ ਪਾਸੇ ਅਕਾਲੀ ਦਲ ਲਗਾਤਾਰ ਚੋਣਾਂ ਹਾਰ ਰਿਹਾ ਹੈ ਤੇ ਦੂਜੇ ਪਾਸੇ ਪੰਥਕ ਵੋਟ ਜੋ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ, ਖਿਸਕ ਗਈ ਹੈ। 

ਇਸ ਸਭ ਕਾਸੇ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਅਕਾਲੀ ਦਲ ਦੇ ਅੰਦਰੋਂ ਤੇ ਬਾਹਰੋਂ ਸੁਖਬੀਰ ਬਾਦਲ ਖਿਲਾਫ ਆਵਾਜ਼ ਉੱਠ ਰਹੀ ਹੈ। ਬੇਸ਼ੱਕ ਸੁਖਬੀਰ ਬਾਦਲ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਉਹ ਕਿਸੇ ਵੀ ਹੀਲੇ ਅਕਾਲੀ ਦਲ ਦੀ ਕਮਾਨ ਆਪਣੇ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੇ। ਇਸ ਲਈ ਬਾਦਲ ਪਰਿਵਾਰ ਦੇ ਵਫਾਦਾਰ ਵੀ ਉਨ੍ਹਾਂ ਨਾਲ ਡਟ ਕੇ ਖੜ੍ਹੇ ਹਨ। ਇਸ ਕਵਾਇਦ ਦੌਰਾਨ ਹੀ ਪਿਛਲੇ ਸਮੇਂ ਦੌਰਾਨ ਕੁਝ ਅਜਿਹੇ ਫੈਸਲੇ ਲੈ ਕੇ ਜਿਸ ਨਾਲ ਹਾਲਾਤ ਹੋਰ ਪੇਚੀਦਾ ਬਣ ਗਏ ਹਨ।

ਦਰਅਸਲ ਸ਼੍ਰੋਮਣੀ ਕਮੇਟੀ ਵੱਲ਼ੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਤੋਂ ਬਾਅਦ ਪੰਥਕ ਰਾਜਨੀਤੀ ਵਿੱਚ ਭੂਚਾਲ ਜਿਹਾ ਆ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਜਥੇਦਾਰਾਂ ਦੀ ਨਿਯੁਕਤੀ ਨਾਲ ਵਿਵਾਦ ਹੋਰ ਗਹਿਰਾ ਗਿਆ ਹੈ। ਟਕਾਰਅ ਵਾਲੀ ਹਾਲਤ ਬਣੀ ਤਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਜਥੇਦਾਰੀ ਦੀ ਤਾਜ਼ਪੋਸ਼ੀ ਕਰ ਦਿੱਤੀ। 

ਪੰਥਕ ਵੋਟਰ ਇਸ ਨੂੰ ਵੀ ਮਰਿਆਦਾ ਦੀ ਉਲੰਘਣਾ ਮੰਨ ਰਹੇ ਹਨ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਹੋਰ ਗਹਿਰਾ ਗਿਆ। ਪਿਛਲੇ ਕੁਝ ਦਿਨਾਂ ਅੰਦਰ ਹੀ ਲਏ ਗਏ ਫੈਸਲਿਆਂ ਕਰਕੇ  ਜਿੱਥੇ ਪੰਥਕ ਵੋਟਰ ਅਕਾਲੀ ਦਲ ਤੋਂ ਦੂਰੀ ਬਣਾ ਰਹੇ ਹਨ, ਉੱਥੇ ਹੀ ਪਾਰਟੀ ਦੇ ਦਿੱਗਜ ਵੀ ਇਸ ਫੈਸਲੇ ਵਿਰੁੱਧ ਬਗਾਵਤ ਕਰ ਰਹੇ ਹਨ। ਹੁਣ ਮੰਨਿਆ ਜਾ ਰਿਹਾ ਹੈ ਕਿ ਜੇਕਰ ਸੁਖਬੀਰ ਬਾਦਲ ਪਾਰਟੀ ਦੀ ਕਮਾਨ ਆਪਣੇ ਹੱਥ ਰੱਖਣ ਵਿੱਚ ਕਾਮਯਾਬ ਹੋ ਵੀ ਗਏ ਤਾਂ ਪੰਥਕ ਵੋਟਰ ਉਨ੍ਹਾਂ ਨੂੰ ਹੁੰਗਾਰਾ ਨਹੀਂ ਦੇਣਗੇ। 

ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਦਾ ਅੱਜ ਹਾਲ ਇਹ ਹੈ ਕਿ ਪਾਰਟੀ ਦੇ ਤਿੰਨ ਵਿਧਾਇਕਾਂ ਵਿੱਚੋਂ ਇੱਕ ਡਾ. ਸੁੱਖੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇੱਕ ਹੋਰ ਵਿਧਾਇਕ ਮਨਪ੍ਰੀਤ ਇਆਲੀ ਨਾਰਾਜ਼ ਹਨ ਤੇ ਬਾਗੀ ਹੋ ਕੇ ਚੱਲ ਰਹੇ ਹਨ। ਹੁਣ ਤੀਜੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਦੇ ਪਤੀ ਬਿਕਰਮ ਸਿੰਘ ਮਜੀਠੀਆ ਨੇ ਵੀ ਬਗਾਵਤ ਕਰ ਦਿੱਤੀ ਹੈ। ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਨੋਟਿਸ ਦਿੱਤਾ ਜਾ ਰਿਹਾ ਹੈ। ਇਸ ਲਈ ਜੇਕਰ ਪਾਰਟੀ ਮਜੀਠੀਆ ਵਿਰੁੱਧ ਕਾਰਵਾਈ ਕਰਦੀ ਹੈ ਤਾਂ ਵਿਧਾਨ ਸਭਾ ਵਿੱਚ ਅਕਾਲੀ ਪ੍ਰਤੀਨਿਧਤਾ ਜ਼ੀਰੋ ਹੋ ਜਾਵੇਗੀ। ਪਾਰਟੀ ਬਾਹਰੀ ਤੇ ਅੰਦਰੂਨੀ ਦੋਵੇਂ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਜਿਨ੍ਹਾਂ ਨੂੰ ਦੂਰ ਕਰਨਾ ਸੁਖਬੀਰ ਬਾਦਲ ਲਈ ਆਸਾਨ ਨਹੀਂ ਹੋਵੇਗਾ।

ਦੱਸ ਦਈਏ ਕਿ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਸਿੰਘ ਮਲੂਕਾ ਬਗਾਵਤ ਦੇ ਰਾਹ 'ਤੇ ਹਨ। ਉਨ੍ਹਾਂ ਦੀ ਮੰਗ ਹੈ ਕਿ ਪਾਰਟੀ ਨੂੰ ਬਾਦਲ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਨਾ ਚਾਹੀਦਾ ਹੈ। ਇਸ ਸਭ ਕਾਸੇ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਅਲਵਿਦਾ ਕਹਿ ਦਿੱਤਾ ਹੈ। ਸੁਖਬੀਰ ਬਾਦਲ ਦੇ ਕਰੀਬੀ ਡਿੰਪੀ ਢਿੱਲੋਂ 'ਆਪ' ਤੋਂ ਵਿਧਾਇਕ ਬਣ ਗਏ ਹਨ। ਜਦੋਂ ਕਿ ਸੁਖਬੀਰ ਬਾਦਲ ਦੇ ਜੀਜੇ ਆਦੇਸ਼ ਪ੍ਰਤਾਪ ਕੈਰੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

ਪੰਥਕ ਸਿਆਸਤ ਦੀ ਸੂਝ ਰੱਖਣ ਵਾਲਿਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਹਮੇਸ਼ਾ ਪੰਥਕ ਵੋਟਾਂ ਦੇ ਆਧਾਰ 'ਤੇ ਸਰਕਾਰ ਬਣਾਈ ਹੈ। 1996 ਵਿੱਚ ਅਕਾਲੀ ਦਲ ਨੇ ਪਹਿਲਾਂ ਭਾਜਪਾ ਤੇ ਫਿਰ ਬਸਪਾ ਨਾਲ ਗੱਠਜੋੜ ਕੀਤਾ। 1997 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਬਣੇ। ਬਾਦਲ ਨੇ ਪੰਜ ਵਾਰ ਮੁੱਖ ਮੰਤਰੀ ਵਜੋਂ ਸੂਬੇ ਦਾ ਕਾਰਜਭਾਰ ਸੰਭਾਲਿਆ। ਇਸ ਸਮੇਂ ਦੌਰਾਨ ਉਨ੍ਹਾਂ ਨੇ 2008 ਵਿੱਚ ਪਾਰਟੀ ਦੀ ਪ੍ਰਧਾਨਗੀ ਆਪਣੇ ਪੁੱਤਰ ਸੁਖਬੀਰ ਬਾਦਲ ਨੂੰ ਸੌਂਪ ਦਿੱਤੀ। ਪਾਰਟੀ ਨੇ ਐਸਜੀਪੀਸੀ ਉੱਤੇ ਪੂਰਾ ਦਬਦਬਾ ਬਣਾਈ ਰੱਖਿਆ। ਕਿਸੇ ਵੀ ਪੰਥਕ ਆਗੂ ਨੂੰ ਹਾਵੀ ਹੋਣ ਦੀ ਇਜਾਜ਼ਤ ਨਹੀਂ ਦਿੱਤੀ। ਇੱਥੋਂ ਤੱਕ ਕਿ ਸ਼੍ਰੋਮਣੀ ਕਮੇਟੀ ਦੇ ਮੁਖੀ ਗੁਰਚਰਨ ਸਿੰਘ ਟੌਹੜਾ ਨੂੰ ਵੀ ਅਲੱਗ-ਥਲੱਗ ਕਰ ਦਿੱਤਾ ਗਿਆ।

ਦਰਅਸਲ 2015 ਤੋਂ ਬਾਅਦ ਅਕਾਲੀ ਦਲ ਦਾ ਪੰਥਕ ਵੋਟ ਬੈਂਕ ਲਗਾਤਾਰ ਖਿਸਕਦਾ ਜਾ ਰਿਹਾ ਹੈ। ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਅਕਾਲੀ ਦਲ ਦੇ ਅੰਦਰ ਤੇ ਬਾਹਰ ਬਹੁਤ ਗੁੱਸਾ ਹੈ। ਅਕਾਲੀ ਦਲ 10 ਸਾਲਾਂ ਵਿੱਚ ਵੀ ਸੰਕਟ ਵਿੱਚੋਂ ਬਾਹਰ ਨਹੀਂ ਆ ਸਕਿਆ। 2017 ਵਿੱਚ ਅਕਾਲੀ ਦਲ ਨੂੰ 25.4 ਪ੍ਰਤੀਸ਼ਤ ਵੋਟਾਂ ਤੇ 117 ਵਿੱਚੋਂ 15 ਸੀਟਾਂ ਮਿਲੀਆਂ ਸਨ। ਜਦੋਂਕਿ 2022 ਵਿੱਚ ਅਕਾਲੀ ਦਲ ਨੂੰ 18.5 ਪ੍ਰਤੀਸ਼ਤ ਵੋਟਾਂ ਮਿਲੀਆਂ ਤੇ ਸਿਰਫ਼ ਤਿੰਨ ਸੀਟਾਂ ਮਿਲੀਆਂ। ਹਾਲਾਂਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਸੀ। ਹੁਣ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਦੋ ਸਾਲ ਬਚੇ ਪਰ ਅਕਾਲੀ ਦਲ ਦਾ ਸੰਕਟ ਇੰਨਾ ਗਹਿਰਾ ਗਿਆ ਹੈ ਕਿ ਵੋਟ ਬੈਂਕ ਪਹਿਲਾਂ ਨਾਲੋਂ ਵੀ ਅੱਧਾ ਹੋ ਜਾਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget