Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਹੋਇਆਂ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਬੁਲਾਰੇ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ਐਕਸ ਅਕਾਊਂਟ ‘ਤੇ ਦਿੱਤੀ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ ਹੈ।

ਡਾ. ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਕੀਤੀ ਗਈ ਹੈ, ਜਿਸ ਲਈ ਜ਼ਿਲ੍ਹਾ ਡੈਲੀਗੇਟਾਂ ਦੀਆਂ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਪ੍ਰਧਾਨਗੀ ਜ਼ਿਲ੍ਹਾ ਆਬਜ਼ਰਵਰਾਂ ਨੇ ਕੀਤੀ। ਆਬਜ਼ਰਵਰਾਂ ਨੇ ਸ਼ਾਮ 6 ਵਜੇ ਤੱਕ ਪਾਰਟੀ ਮੁੱਖ ਦਫਤਰ ਨੂੰ ਆਪਣੀਆਂ ਰਿਪੋਰਟਾਂ ਸੌਂਪ ਦਿੱਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।