(Source: ECI/ABP News)
ਬੇਅਦਬੀ ਦੀਆਂ ਘਟਨਾਵਾਂ ਚੋਣਾਂ ਨੇੜੇ ਹੀ ਕਿਉਂ ਵਾਪਰਦੀਆਂ? ਸੁਖਬੀਰ ਬਾਦਲ ਨੇ ਉਠਾਏ ਵੱਡੇ ਸਵਾਲ
Incidents of Sacrilege: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਉੱਪਰ ਸੁਖਬੀਰ ਬਾਦਲ ਨੇ ਵੱਡੇ ਸਵਾਲ ਉਠਾਏ ਹਨ।
![ਬੇਅਦਬੀ ਦੀਆਂ ਘਟਨਾਵਾਂ ਚੋਣਾਂ ਨੇੜੇ ਹੀ ਕਿਉਂ ਵਾਪਰਦੀਆਂ? ਸੁਖਬੀਰ ਬਾਦਲ ਨੇ ਉਠਾਏ ਵੱਡੇ ਸਵਾਲ Shiromani Akali Dal President Sukhbir Singh Badal has raised big questions on the incidents of Sacrilege in Punjab ਬੇਅਦਬੀ ਦੀਆਂ ਘਟਨਾਵਾਂ ਚੋਣਾਂ ਨੇੜੇ ਹੀ ਕਿਉਂ ਵਾਪਰਦੀਆਂ? ਸੁਖਬੀਰ ਬਾਦਲ ਨੇ ਉਠਾਏ ਵੱਡੇ ਸਵਾਲ](https://feeds.abplive.com/onecms/images/uploaded-images/2021/12/16/b3786a12d47f37ea98cbbe58987de682_original.jpg?impolicy=abp_cdn&imwidth=1200&height=675)
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਉੱਪਰ ਵੱਡੇ ਸਵਾਲ ਉਠਾਏ ਹਨ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਚੋਣਾਂ ਨੇੜੇ ਆਉਣ ’ਤੇ ਹੀ ਕਿਉਂ ਵਾਪਰਦੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਉੱਪਰ ਸੁਖਬੀਰ ਬਾਦਲ ਨੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਨੇ ਇਸ ਮਾਮਲੇ ਦੀ ਤੈਅ ਤੱਕ ਜਾ ਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ ਹੈ।
ਸੁਖਬੀਰ ਬਾਦਲ ਨੇ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਆਪਣੇ ਰਾਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿੱਚ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣੀ ਚਾਹੀਦੀ ਹੈ।
ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਤੇ ਤਿੰਨ ਕੁ ਦਿਨ ਪਹਿਲਾਂ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਗੁਟਕਾ ਸੁੱਟਣ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ-ਨਿੰਦਣਯੋਗ ਤੇ ਨਾ-ਬਰਦਾਸ਼ਤ ਕਰਨ ਯੋਗ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਹ ਘਟਨਾਵਾਂ ਸਾਜ਼ਿਸ਼ ਤਹਿਤ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਮਗਰੋਂ ਵੱਡੇ ਸਵਾਲ ਖੜ੍ਹੇ ਹਨ ਜਿਸ ਕਰਕੇ ਪੰਜਾਬ ਦੇ ਨਾਲ ਹੀ ਕੇਂਦਰ ਸਰਕਾਰ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।
ਇਹ ਵੀ ਪੜ੍ਹੋ: Punjab Congress: ਨਵਜੋਤ ਸਿੱਧੂ ਜਲਦ ਹੀ ਛੱਡ ਦੇਣਗੇ ਕਾਂਗਰਸ! ਰਾਣਾ ਗੁਰਜੀਤ ਨੇ ਕੀਤਾ ਵੱਡਾ ਖੁਲਾਸਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)