ਸ਼੍ਰੋਮਣੀ ਅਕਾਲੀ ਦਲ ਦਾ ਵਧਿਆ ਕੁਨਬਾ, ਹਰਗੋਬਿੰਦ ਕੌਰ ਪਾਰਟੀ 'ਚ ਹੋਏ ਸ਼ਾਮਲ, ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ
ਹਜ਼ਾਰਾਂ ਆਂਗਣਵਾੜੀ ਵਰਕਰ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਹਰਗੋਬਿੰਦ ਕੌਰ ਦੇ ਨਾਲ ਸ਼ਾਮਲ ਹੋਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀਮਤੀ ਹਰਗੋਬਿੰਦ ਨੂੰ ਇਸਤਰੀ ਅਕਾਲੀ ਦਲਦਾ ਪ੍ਰਧਾਨ ਨਿਯੁਕਤ ਕਰਨ ਵੀ ਐਲਾਨ ਕੀਤਾ।
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਆਲ ਪੰਜਾਬ ਆਂਗਣਵਾੜੀ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਆਪਣੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਹਜ਼ਾਰਾਂ ਆਂਗਣਵਾੜੀ ਵਰਕਰ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਹਰਗੋਬਿੰਦ ਕੌਰ ਦੇ ਨਾਲ ਸ਼ਾਮਲ ਹੋਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀਮਤੀ ਹਰਗੋਬਿੰਦ ਨੂੰ ਇਸਤਰੀ ਅਕਾਲੀ ਦਲਦਾ ਪ੍ਰਧਾਨ ਨਿਯੁਕਤ ਕਰਨ ਵੀ ਐਲਾਨ ਕੀਤਾ।
ਇਸ ਮੌਕੇ ਸ੍ਰੀਮਤੀ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਪਿਛਲੇ 27 ਸਾਲਾਂ ਤੋਂ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਦੇ ਪ੍ਰਧਾਨ ਅਤੇ 16 ਸਾਲਾਂ ਤੋਂ ਕੌਮੀ ਇਕਾਈ ਦੇ ਮੁਖੀ ਵਜੋਂ ਕਾਰਜਸ਼ੀਲ ਹਨ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਆਂਗਣਵਾੜੀ ਵਰਕਰਾਂ ਦੇ ਮਾਣ ਸਤਿਕਾਰ ਵਾਸਤੇ ਕੰਮ ਕੀਤਾ ਹੈ ਅਤੇ ਵਰਕਰਾਂ ਦੇ ਬਣਦੇ ਹੱਕਾਂ ਲਈ ਸੰਘਰਸ਼ ਕੀਤਾ ਹੈ।
ਉਹਨਾਂ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰ ਆਦਰ ਮਾਣ ਤੇ ਸਤਿਕਾਰ ਦਿੱਤਾ ਤੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ’ਤੇ ਹਮੇਸ਼ਾ ਹਮਦਰਦੀ ਨਾਲ ਵਿਚਾਰ ਕੀਤਾ। ਉਹਨਾਂ ਕਿਹਾ ਕਿ ਅੱਜ ਮੈਨੂੰ ਇਸਤਰੀ ਅਕਾਲੀ ਦਲ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜੋ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਸੂਬੇ ਵਿਚ ਔਰਤਾਂ ਦੀ ਆਵਾਜ਼ ਬਣਨ ਵਾਸਤੇ ਆਪਣੇ ਵੱਲੋਂ ਪੂਰੀ ਵਾਹ ਲਗਾਵਾਂਗੀ।
ਹਰਗੋਬਿੰਦ ਕੌਰ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਵਰ੍ਹਿਆਂ ਤੋਂ ਸ੍ਰੀਮਤੀ ਹਰਗੋਬਿੰਦ ਕੌਰ ਨੂੰ ਜਾਣਦੇ ਹਨ। ਉਹਨਾਂ ਕਿਹਾ ਕਿ ਉਹ ਆਂਗਣਵਾੜੀ ਵਰਕਰਾਂ ਵਾਸਤੇ ਤੇ ਔਰਤਾਂ ਦੇ ਸਮਾਜਿਕ ਉਭਾਰ ਵਾਸਤੇ ਉਹਨਾਂ ਦੇ ਕੰਮਕਾਜ ਤੋਂ ਪ੍ਰਭਾਵਤ ਹਨ।
ਉਹਨਾਂ ਕਿਹਾਕਿ ਅਕਾਲੀ ਦਲ ਹਮੇਸ਼ਾ ਤੋਂ ਪੰਜਾਬ ਦੀ ਆਵਾਜ਼ ਰਿਹਾਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਸ੍ਰੀਮਤੀ ਹਰਗੋਬਿੰਦ ਕੌਰ ਹੋਰ ਉਤਸ਼ਾਹ ਨਾਲ ਪਾਰਟੀ ਨੂੰ ਲੋਕਾਂ ਵਿਚ ਲੈ ਕੇ ਜਾਣਗੇ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਗਰੀਬ ਤੇ ਕਮਜ਼ੋਰ ਲੋਕਾਂ ਦੀ ਭਲਾਈ ਵਾਸਤੇ ਕੰਮ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹਨਾਂ ਆਦਰਸ਼ਾਂ ’ਤੇ ਚੱਲਦਾ ਰਹੇਗਾ।