Sangrur Lok Sabha by-election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਇਹ ਚੋਣ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਉਹ ਸਿਮਰਨਜੀਤ ਸਿੰਘ ਮਾਨ ਕੋਲ ਗਏ ਸਨ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਇਸ ਵਾਰ ਬੀਬੀ ਕਮਲਦੀਪ ਕੌਰ ਨੂੰ ਸਾਂਝੇ ਤੌਰ ’ਤੇ ਉਮੀਦਵਾਰ ਐਲਾਨਿਆ ਜਾਵੇ ਪਰ ਮਾਨ ਆਪਣੀ ਜ਼ਿੱਦ ’ਤੇ ਅੜੇ ਰਹੇ।


ਉਧਰ, ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਚੋਣ ਲੜਨ ਦਾ ਇੱਕੋ-ਇੱਕ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਹੈ। ਬੀਬਾ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅੱਜ ਨੋਟੀਫਿਕੇਸ਼ਨ ਜਾਰੀ ਕਰ ਦੇਵੇ ਤਾਂ ਉਹ ਸੰਗਰੂਰ ਜ਼ਿਮਨੀ ਚੋਣ ਤੋਂ ਲਾਂਭੇ ਹੋ ਜਾਣਗੇ।


ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਾਂ ਵਿੱਚੋਂ ਉਮੀਦਵਾਰ ਖੜ੍ਹਾ ਕਰਨ ਦੀ ਕੀਤੀ ਗਈ ਹਦਾਇਤ ਮਗਰੋਂ ਪੰਥਕ ਧਿਰਾਂ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ। ਕਮਲਦੀਪ ਕੌਰ ਨੇ ਕਿਹਾ ਕਿ ਉਹ ਸਿਰਫ਼ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਲਈ ਹੀ ਸੰਗਰੂਰ ਸੰਸਦੀ ਹਲਕੇ ਤੋਂ ਚੋਣ ਮੈਦਾਨ ਵਿੱਚ ਹਨ।


ਸੰਗਰੂਰ 'ਚ ਅੱਜ ਥਮ ਜਾਏਗਾ ਚੋਣ ਪ੍ਰਚਾਰ, ਸ਼ਾਮ 6 ਵਜੇ ਮਗਰੋਂ ਲਾਗੂ ਹੋਏਗੀ ਧਾਰਾ 144


ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਖ਼ਤਮ ਹੋ ਰਿਹਾ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਰਕੇ ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ।


ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ।


ਇਹ ਵੀ ਪੜ੍ਹੋ: ਕੀ ਤੁਸੀਂ ਜਾਣਦੇ ਹੋ ਇਕੱਲਿਆਂ 'ਚ ਕੁੜੀਆਂ ਗੂਗਲ 'ਤੇ ਸਭ ਤੋਂ ਜ਼ਿਆਦਾ ਸਰਚ ਕਰਦੀਆਂ ਇਹ 5 ਚੀਜ਼ਾਂ, ਜਾਣ ਕੇ ਰਹਿ ਜਾਓਗੇ ਹੈਰਾਨ