ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡਿਆਂ ਹੈ। ਜਿਸ ਵਿੱਚ ਮਾਲਵਾ-1, ਮਾਲਵਾ-2, ਦੋਆਬਾ ਅਤੇ ਮਾਝਾ ਖੇਤਰ ਸ਼ਾਮਿਲ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਆਉਣ ਵਾਲੀ 18 ਜੁਲਾਈ ਨੂੰ ਸੰਗਰੂਰ ਵਿਖੇ ਮਾਲਵਾ ਖੇਤਰ-1 ਦੀ ਮੀਟਿੰਗ ਅਤੇ ਦੋਆਬਾ ਖੇਤਰ ਦੀ ਮੀਟਿੰਗ 23 ਜੁਲਾਈ ਨੂੰ ਜਲੰਧਰ ਵਿਖੇ ਰੱਖੀ ਗਈ ਹੈ।
ਉਹਨਾਂ ਦੱਸਿਆਂ ਕਿ ਮਾਲਵਾ ਖੇਤਰ-1 ਵਿੱਚ ਮੋਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਮਾਨਸਾ ਅਤੇ ਬਠਿੰਡਾ ਮਾਲਵਾ ਖੇਤਰ-2 ਵਿੱਚ ਬਰਨਾਲਾ, ਲੁਧਿਆਣਾ, ਮੋਗਾ, ਫ਼ਰੀਦਕੋਟ, ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੋਆਬਾ ਖੇਤਰ ਵਿੱਚ- ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਐਸਬੀਐਸ ਨਗਰ (ਨਵਾਂ ਸ਼ਹਿਰ) ਅਤੇ ਰੋਪੜ ਮਾਝਾ ਖੇਤਰ ਵਿੱਚ - ਤਰਨਤਾਰਨ ਸਾਹਿਬ, ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ ਅਤੇ ਪਠਾਨਕੋਟ ਨੂੰ ਸ਼ਾਮਿਲ ਕੀਤਾ ਗਿਆ ਹੈ।
ਬਰਾੜ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਇਹਨਾਂ ਖੇਤਰਾਂ ਵਿੱਚ ਵੱਡੇ ਪੱਧਰ ਤੇ ਪਾਰਟੀ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ ,ਉੱਥੇ ਹੀ ਸਮੁੱਚੇ ਪੰਜਾਬ ਵਿੱਚ ਪਾਰਟੀ ਦੀਆਂ ਸਰਗਰਮੀਆਂ ਵਧਾਉਣ ਲਈ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੌਰਾਨ ਪੰਜਾਬ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡਿਆਂ ਹੈ। ਜਿਸ ਵਿੱਚ ਮਾਲਵਾ-1, ਮਾਲਵਾ-2, ਦੋਆਬਾ ਅਤੇ ਮਾਝਾ ਖੇਤਰ ਸ਼ਾਮਿਲ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਆਉਣ ਵਾਲੀ 18 ਜੁਲਾਈ ਨੂੰ ਸੰਗਰੂਰ ਵਿਖੇ ਮਾਲਵਾ ਖੇਤਰ-1 ਦੀ ਮੀਟਿੰਗ ਅਤੇ ਦੋਆਬਾ ਖੇਤਰ ਦੀ ਮੀਟਿੰਗ 23 ਜੁਲਾਈ ਨੂੰ ਜਲੰਧਰ ਵਿਖੇ ਰੱਖੀ ਗਈ ਹੈ।