ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਨੇ ਕਾਂਗਰਸ ਨੂੰ ਚੋਣ ਮੈਨੀਫੈਸਟੋ ਵਾਲੇ ਵਾਅਦੇ ਯਾਦ ਕਰਵਾਏ ਜਾ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫੇਸਬੁੱਕ ਉੱਪਰ ਧੜਾ-ਧੜ ਪੋਸਟਾਂ ਪਾ ਕੇ ਕਾਂਗਰਸ ਨੂੰ ਵੰਗਾਰਿਆ ਜਾ ਰਿਹਾ ਹੈ।


ਸੁਖਬੀਰ ਬਾਦਲ ਨੇ ਪੋਸਟ ਪਾ ਕੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਭਾਵੇਂ ਮੁੱਖ ਮੰਤਰੀ ਬਦਲ ਕੇ ਆਪਣੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਪੂਰਾ ਪੰਜਾਬ ਜਾਣਦਾ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। 2017 ਵੇਲੇ ਕਾਂਗਰਸ ਪਾਰਟੀ ਦੁਆਰਾ ਕੀਤੇ ਗਏ ਵਾਅਦਿਆਂ ਦੇ ਚਿੱਠੇ ਦਾ ਪਰਦਾਫ਼ਾਸ਼ ਕਰ ਰਹੇ ਹਾਂ।


ਇਸ ਦੇ ਨਾਲ ਹੀ ਇੱਕ ਹੋਰ ਪੋਸਟ ਪਾ ਕੇ ਕਿਹਾ ਹੈ ਕਿ 2017 'ਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਵਾਅਦੇ ਯਾਦ ਕਰਵਾ ਦਈਏ।


ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਖੁਦ ਵੀ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਸੁਖਬੀਰ ਬਾਦਲ ਨੇ ਇੱਕ ਹੋਰ ਪੋਸਟ ਪਾ ਕੇ ਕਿਹਾ ਹੈ ਕਿ ਜੋ ਕਿਹਾ ਉਹ ਕੀਤਾ, ਜੋ ਕਹਾਂਗੇ ਉਹ ਕਰਾਂਗੇ।



ਇਹ ਸ਼੍ਰੋਮਣੀ ਅਕਾਲੀ ਦਲ ਹੀ ਸੀ ਜਿਸ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਸਰਪਲੱਸ ਸੂਬਾ ਬਣਾਉਣ ਦਾ ਵਾਅਦਾ ਪੁਗਾਇਆ। ਬਿਜਲੀ ਖੇਤਰ 'ਚ ਕ੍ਰਾਂਤੀਕਾਰੀ ਯੋਜਨਾਵਾਂ ਨਾਲ, ਸਰਕਾਰ ਬਣਨ 'ਤੇ ਅਕਾਲੀ-ਬਸਪਾ ਗੱਠਜੋੜ ਹਰ ਘਰ ਨੂੰ ਮਹਿੰਗੀ ਬਿਜਲੀ ਤੋਂ ਨਿਜਾਤ ਦਿਵਾਏਗਾ ਤੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਸੱਚ ਕਰ ਦਿਖਾਵੇਗਾ।



ਦਰਅਸਲ ਕਾਂਗਰਸ ਨੇ ਦਲਿਤ ਮੁੱਖ ਮੰਤਰੀ ਬਣਾ ਕੇ ਅਕਾਲੀ ਦਲ ਤੇ ਬਸਪਾ ਨੂੰ ਝਟਕਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਇਸ ਪੈਂਤੜੇ ਨਾਲ ਦਲਿਤ ਵੋਟ ਕਾਂਗਰਸ ਵੱਲ ਖਿਸਕ ਸਕਦੀ ਹੈ। ਇਸ ਨਾਲ ਅਕਾਲੀ ਦਲ ਨੂੰ ਬਸਪਾ ਨਾਲ ਗੱਠਜੋੜ ਦਾ ਕੋਈ ਖਾਸ ਫਾਇਦਾ ਨਹੀਂ ਹੋਏਗਾ।



ਇਹ ਵੀ ਪੜ੍ਹੋ: Bigg Boss 15 ‘ਚ ਹੋਵੇਗਾ ਸੁਰਾਂ ਦਾ ਧਮਾਲ, ਪੰਜਾਬੀ ਗਾਇਕ Afsana Khan ਤੋਂ ਬਾਅਦ Akasa Singh ਦਾ ਨਾਂ ਫਾਈਨਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904