One Nation One Election: ਸ਼੍ਰੋਮਣੀ ਅਕਾਲੀ ਦਲ ਵੱਲੋਂ 'ਇੱਕ ਦੇਸ਼-ਇੱਕ ਚੋਣ' ਦਾ ਸਮਰਥਣ, ਭਾਜਪਾ ਨਾਲ ਸਮਝੌਤਾ ਤੈਅ ?
Punjab News: ਸੁਖਬੀਰ ਬਾਦਲ ਨੇ ਕਿਹਾ ਕਿ ਘੱਟੋ-ਘੱਟ ਪੰਜ ਸਾਲ ਕੋਈ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ, ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਤਾਂ ਪੰਜਾਬ ਦੇ ਹਨ ਪਰ ਉਹ ਚੋਣਾਂ ਕਰਕੇ ਦੂਜੇ ਸੂਬਿਆਂ ਵਿੱਚ ਘੁੰਮ ਰਹੇ ਹਨ।
Punjab News: ਦੇਸ਼ ਦੀ ਸਿਆਸਤ ਵਿੱਚ ਇਸ ਵੇਲੇ ਇੱਕ ਦੇਸ਼-ਇੱਕ ਚੋਣ ਦਾ ਮੁੱਦਾ ਗਰਮਾਇਆ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੱਦੇ ਲਈ ਵਿਸ਼ੇਸ਼ ਸ਼ੈਸਨ ਵਿੱਚ ਇਸ ਬਿੱਲ ਨੂੰ ਪੇਸ਼ ਵੀ ਕੀਤਾ ਜਾ ਸਕਦਾ ਹੈ। ਵਿਰੋਧੀ ਧਿਰਾਂ ਇਸ ਨੂੰ ਭਾਜਪਾ ਦੀ ਬਖਲੌਹਟ ਕਰਾਰ ਦੇ ਰਹੀਆਂ ਹਨ। ਇਸ ਮੁੱਦੇ ਦਾ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਥਣ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਦੇਸ਼ ਇੱਕ ਚੋਣ ਦੇ ਪ੍ਰਸਤਾਵ ਦਾ ਸੁਆਗਤ ਅਤੇ ਸਮਰਥਨ ਕਰਦਾ ਹੈ। ਇਸ ਮੁੱਦੇ 'ਤੇ ਦੇਸ਼ ਵਿਆਪੀ ਸਹਿਮਤੀ ਹੋਣੀ ਚਾਹੀਦੀ ਹੈ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਵਿਚਾਰ ਫਜ਼ੂਲ ਖਰਚੀ ਨੂੰ ਰੋਕਣ ਦੇ ਨਾਲ-ਨਾਲ ਸਰਕਾਰ ਨੂੰ ਲੋੜੀਂਦੀ ਸਥਿਰਤਾ ਪ੍ਰਦਾਨ ਕਰੇਗਾ। ਮੌਜੂਦਾ ਪ੍ਰਣਾਲੀ ਵਿੱਚ, ਸਰਕਾਰੀ ਮਸ਼ੀਨਰੀ ਚੋਣ ਮੋਡ ਵਿੱਚ ਰੁੱਝੀ ਰਹਿੰਦੀ ਹੈ ਜਿਸ ਨਾਲ ਸੁਚਾਰੂ ਸ਼ਾਸਨ ਅਤੇ ਵਿਕਾਸ ਪ੍ਰਭਾਵਿਤ ਹੁੰਦਾ ਹੈ।
Shiromani Akali Dal welcomes and supports the #OneNationOnePoll move. There should be nation wide consensus on this issue. The idea of simultaneous Lok Sabha and Vidhan Sabha elections will provide much needed stability besides curbing wasteful expenditure. In the present system,… pic.twitter.com/yOcObr5566
— Sukhbir Singh Badal (@officeofssbadal) September 1, 2023
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਘੱਟੋ-ਘੱਟ ਪੰਜ ਸਾਲ ਕੋਈ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ, ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਤਾਂ ਪੰਜਾਬ ਦੇ ਹਨ ਪਰ ਉਹ ਚੋਣਾਂ ਕਰਕੇ ਦੂਜੇ ਸੂਬਿਆਂ ਵਿੱਚ ਘੁੰਮ ਰਹੇ ਹਨ।
ਮੁੜ ਤੋਂ ਹੋ ਜਾਵੇਗਾ ਭਾਜਪਾ ਤੇ ਅਕਾਲੀ ਦਲ ਦਾ ਸਮਝੌਤਾ
ਜ਼ਿਕਰ ਕਰ ਦਈਏ ਕਿ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਨੂੰ ਲਗਾਤਾਰ ਘੇਰ ਰਹੀ ਹੈ ਪਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਇਸ ਵੱਲੋਂ ਖੁੱਲ੍ਹ ਕੇ ਸਮਰਥਣ ਕੀਤਾ ਗਿਆ ਹੈ ਜਿਸ ਤੋਂ ਮੁੜ ਤੋਂ ਇਹ ਕਿਆਸਰਾਈਆਂ ਦਾ ਬਾਜ਼ਾਰ ਗਰਮ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਹੋ ਸਕਦਾ ਹੈ।
ਇਹ ਵੀ ਪੜ੍ਹੋ: One Nation One Election 'ਤੇ ਵਿੱਤ ਮੰਤਰੀ ਚੀਮਾ ਦਾ ਤਿੱਖਾ ਬਿਆਨ- 'ਦੇਸ਼ ਨੂੰ ਤਬਾਹ ਕਰਨਾ ਚਾਹੁੰਦੀ ਹੈ ਭਾਜਪਾ '