SAD Core Committee Meeting: ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਦੀ ਕੋਰ ਕਮੇਟੀ ਦੀ ਮੀਟਿੰਗ, ਸਿੱਖ ਕੈਦੀਆਂ ਦੀ ਰਿਹਾਈ ਸਣੇ ਅਹਿਮ ਮੁੱਦਿਆਂ 'ਤੇ ਹੋਏਗੀ ਵਿਚਾਰ
Punjab News: ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਆਪਣੇ ਵਜ਼ੂਦ ਦੀ ਲੜਾਈ ਲੜ ਰਿਹਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਮੁੱਦਿਆਂ ਨੂੰ ਜ਼ੋਰਸ਼ੋਰ ਨਾਲ ਉਠਾਇਆ ਜਾ ਰਿਹਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਕੋਰ ਕਮੇਟੀ ਦੀ ਮੀਟਿੰਗ (core committee meeting) ਬੁਲਾਈ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕੋਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮਸਲੇ (issues of Punjab) ਵਿਚਾਰੇ ਜਾਣਗੇ ਤੇ ਅਗਲੀ ਰਣਨੀਤੀ ਉੱਪਰ ਵੀ ਚਰਚਾ ਕੀਤੀ ਜਾਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ (Daljit Singh Cheema) ਨੇ ਕਿਹਾ ਕਿ ਇਹ ਮੀਟਿੰਗ ਸਿੱਖ ਕੈਦੀਆਂ ਦੀ ਰਿਹਾਈ, ਬਿਜਲੀ ਸੰਕਟ, ਅਮਨ-ਕਾਨੂੰਨ ਦੀ ਅਸਫਲਤਾ ਤੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕਰਨ ਲਈ ਹੋਵੇਗੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਆਪਣੇ ਵਜ਼ੂਦ ਦੀ ਲੜਾਈ ਲੜ ਰਿਹਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਮੁੱਦਿਆਂ ਨੂੰ ਜ਼ੋਰਸ਼ੋਰ ਨਾਲ ਉਠਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਥਕ ਹਲਕਿਆਂ ਅੰਦਰ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਲਾਂਭੇ ਕਰਨ ਦੀ ਮੰਗ ਉੱਠ ਰਹੀ ਹੈ।
ਪਟਿਆਲਾ ਹਿੰਸਾ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਟਿਆਲਾ ਹਿੰਸਾ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੰਦੂਮਾਜਰਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਟਿਆਲਾ ਵਿੱਚ ਤਣਾਅ ਦੀ ਸੰਭਾਵਨਾ ਬਾਰੇ ਖੁਫੀਆ ਸੂਚਨਾਵਾਂ ਦੇ ਬਾਵਜੂਦ ਪੁਲਿਸ ਤੇ ਪੰਜਾਬ ਸਰਕਾਰ ਇਸ ਸਬੰਧੀ ਕਾਰਵਾਈ ਕਰਨ ਵਿੱਚ ਅਸਫ਼ਲ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਖੁਫੀਆ ਸੂਚਨਾਵਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਣਕਾਰੀ ਵਿੱਚ ਸਨ ਪਰ ਬਿਜਲੀ ਸੰਕਟ, ਕਣਕ ਦਾ ਘੱਟ ਝਾੜ ਤੇ ਹੋਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਪਟਿਆਲਾ ਵਿੱਚ ਟਕਰਾਅ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: Eid-Ul-Fitr 2022: ਦੇਸ਼ 'ਚ ਮਨਾਈ ਜਾ ਰਹੀ ਈਦ, ਜਾਣੋ ਇਸ ਤਿਉਹਾਰ ਨੂੰ ਮਨਾਉਣ ਦਾ ਕਾਰਨ ਤੇ ਤਰੀਕਾ