Punjab News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ, ਸੁਖਬੀਰ ਬਾਦਲ ਦੀ ਵਾਪਸੀ ਲਗਭਗ ਤੈਅ, ਜਾਣੋ ਕੀ ਨੇ ਸਮੀਕਰਨ
ਪਾਰਟੀ ਸੂਤਰਾਂ ਅਨੁਸਾਰ, ਸੁਖਬੀਰ ਸਿੰਘ ਬਾਦਲ ਨਾ ਸਿਰਫ਼ "ਪਸੰਦੀਦਾ" ਹਨ, ਸਗੋਂ ਇਸ ਅਹੁਦੇ ਲਈ "ਇਕਲੌਤੇ ਉਮੀਦਵਾਰ" ਵੀ ਹਨ। ਇਹ ਚੋਣ ਤਿੰਨ ਮਹੀਨੇ ਚੱਲੀ ਮੈਂਬਰਸ਼ਿਪ ਮੁਹਿੰਮ ਤੋਂ ਬਾਅਦ ਹੋ ਰਹੀ ਹੈ। ਇਸ ਤੋਂ ਇਲਾਵਾ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਸਰਪ੍ਰਸਤ ਨਾਮਜ਼ਦ ਕੀਤੇ ਜਾਣ ਦੀ ਸੰਭਾਵਨਾ ਹੈ।
Punjab News: ਸ਼੍ਰੋਮਣੀ ਅਕਾਲੀ ਦਲ (Shiromni Akali Dal) ਨੂੰ ਅੱਜ ਸ਼ਨੀਵਾਰ ਨੂੰ ਆਪਣਾ ਨਵਾਂ ਪ੍ਰਧਾਨ ਮਿਲ ਜਾਵੇਗਾ। ਇਹ ਮੀਟਿੰਗ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਸ਼ੁਰੂ ਹੋਣ ਵਾਲੀ ਹੈ ਜਿਸ ਵਿੱਚ ਅਕਾਲੀ ਦਲ ਦੇ ਆਗੂ ਸਰਬਸੰਮਤੀ ਨਾਲ ਆਪਣਾ ਪ੍ਰਧਾਨ ਚੁਣਨਗੇ। ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਮੁਖੀ ਦੇ ਅਹੁਦੇ 'ਤੇ ਵਾਪਸੀ ਲਗਭਗ ਤੈਅ ਹੈ। ਜੇ ਸੁਖਬੀਰ ਦੂਰ ਰਹਿਣ ਦਾ ਫੈਸਲਾ ਨਹੀਂ ਕਰਦੇ, ਤਾਂ ਉਹ ਇੱਕ ਵਾਰ ਫਿਰ ਪ੍ਰਧਾਨ ਚੁਣੇ ਜਾਣਗੇ।
ਪਾਰਟੀ ਸੂਤਰਾਂ ਅਨੁਸਾਰ, ਸੁਖਬੀਰ ਸਿੰਘ ਬਾਦਲ ਨਾ ਸਿਰਫ਼ "ਪਸੰਦੀਦਾ" ਹਨ, ਸਗੋਂ ਇਸ ਅਹੁਦੇ ਲਈ "ਇਕਲੌਤੇ ਉਮੀਦਵਾਰ" ਵੀ ਹਨ। ਇਹ ਚੋਣ ਤਿੰਨ ਮਹੀਨੇ ਚੱਲੀ ਮੈਂਬਰਸ਼ਿਪ ਮੁਹਿੰਮ ਤੋਂ ਬਾਅਦ ਹੋ ਰਹੀ ਹੈ। ਇਸ ਤੋਂ ਇਲਾਵਾ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਸਰਪ੍ਰਸਤ ਨਾਮਜ਼ਦ ਕੀਤੇ ਜਾਣ ਦੀ ਸੰਭਾਵਨਾ ਹੈ।
ਹਾਲਾਂਕਿ, ਜਨਰਲ ਸਕੱਤਰ ਦੇ ਅਹੁਦੇ ਸਬੰਧੀ ਸਥਿਤੀ ਸਪੱਸ਼ਟ ਨਹੀਂ ਹੈ। ਦਲਜੀਤ ਸਿੰਘ ਚੀਮਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਇਸ ਅਹੁਦੇ ਲਈ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਜੂਦਾ ਕਾਰਜਕਾਰੀ ਮੁਖੀ ਬਲਵਿੰਦਰ ਸਿੰਘ ਭੂੰਦੜ ਨੂੰ ਸਰਪ੍ਰਸਤ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਦੱਸ ਦਈਏ ਕਿ ਸੁਖਬੀਰ ਬਾਦਲ ਨੇ 16 ਨਵੰਬਰ 2024 ਨੂੰ ਅਕਾਲ ਤਖ਼ਤ ਵੱਲੋਂ 'ਤਨਖਾਹੀਆ' ਘੋਸ਼ਿਤ ਕੀਤੇ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 2 ਦਸੰਬਰ 2025 ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਮੇਤ ਸਾਰੀ ਮੌਜੂਦਾ ਪਾਰਟੀ ਲੀਡਰਸ਼ਿਪ ਨੂੰ "ਪਾਰਟੀ ਚਲਾਉਣ ਦੇ ਅਯੋਗ" ਘੋਸ਼ਿਤ ਕਰ ਦਿੱਤਾ। ਇਸ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਦੀ ਥਾਂ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਨਿਯੁਕਤ ਕਰ ਦਿੱਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















