Punjab news: ਪੰਜਾਬ ਵਿੱਚ ਲੁੱਟ ਖੋਹ, ਚੋਰੀ ਤੇ ਕਤਲ ਦੀਆਂ ਵਾਰਦਾਤਾਂ ਆਏ ਦਿਨ ਹੋ ਰਹੀਆਂ ਹਨ ਜਿਸ ਤੋਂ ਬਾਅਦ ਲੋਕਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਪਰਿਵਾਰ ਉੱਤੇ ਲੁਟੇਰਿਆਂ ਨੇ ਹਮਲਾ ਕਰਕੇ ਕੁੱਟਮਾਰ ਕੀਤੀ। ਪਰਿਵਾਰ ਨੇ ਪੰਜਾਬ ਪੁਲਿਸ ਉੱਤੇ ਇਲਜ਼ਾਮ ਲਾਇਆ ਕਿ ਇਤਲਾਹ ਦੇ ਬਾਵਜੂਦ ਵੀ ਪੁਲਿਸ ਨਹੀਂ ਪਹੁੰਚੀ।


ਸ਼੍ਰੋਮਣੀ ਅਕਾਲੀ ਦਲ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ,  ਬੀਬੀ ਹਰਗੋਬਿੰਦ ਕੌਰ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੇ ਪੇਕੇ ਪਰਿਵਾਰ ਦੇ ਘਰ ਲੁਟੇਰੇ ਪਰਿਵਾਰ ਦੀ ਕੁੱਟਮਾਰ ਤੇ ਚੋਰੀ ਕਰਕੇ ਫਰਾਰ ਹੋ ਗਏ, ਪੰਜਾਬ ਦੀ ਲਾਪਰਵਾਹ ਸਰਕਾਰ ਦਾ ਹਾਲ ਦੇਖੋ ਕਿ ਪੁਲਿਸ ਨੂੰ ਇਤਲਾਹ ਕਰਨ ਤੋਂ 12 ਘੰਟੇ ਬਾਅਦ ਵੀ ਕੋਈ ਪੁਲਸ ਮੁਲਾਜ਼ਮ ਘਟਨਾ ਵਾਲੀ ਜਗ੍ਹਾ ਦੇਖਣ ਤੱਕ ਨਹੀਂ ਆਇਆ। 






ਇਹ ਘਟਨਾਵਾਂ ਅੱਜ ਪੰਜਾਬ ਦੇ ਹਰ ਸ਼ਹਿਰ ਤੇ ਪਿੰਡ ਵਿੱਚ ਆਮ ਵਾਪਰ ਰਹੀਆਂ ਹਨ, ਭਗਵੰਤ ਮਾਨ ਦੀ ਸਰਕਾਰ ਦੀ ਕਾਰਗੁਜਾਰੀ ਦੇਖ ਕੇ ਇਸ ਤਰ੍ਹਾਂ ਲਗਦਾ ਕਿ ਉਹਨਾਂ ਨੇ ਪੰਜਾਬ ਨੂੰ ਲਵਾਰਿਸ ਛੱਡ ਦਿੱਤਾ ਹੋਵੇ। ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਹੈ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਮਿਸਾਲੀ ਸਜ਼ਾ ਦਿੱਤੀ ਜਾਵੇ 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।