ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਿਆਸੀ ਪਾਰਟੀਆਂ ਨੇ ਵਾਅਦਿਆਂ ਦੇ ਪਿਟਾਰੇ ਖੋਲ੍ਹ ਦਿੱਤੇ ਹਨ। ਮਹਿੰਗੀ ਬਿਜਲੀ ਮਗਰੋਂ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਉੱਪਰ ਸਿਆਸਤ ਤੇਜ਼ ਹੈ। ਅਜਿਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਕਿਹਾ ਹੈ ਕਿ 2022 ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਕੀਤਾ ਜਾਏਗਾ।
ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਕਿਸਾਨਾਂ ਦੀ ਖੁਸ਼ਹਾਲੀ ਸਾਡੀ ਕਾਰਜ ਸੂਚੀ 'ਚ ਪਹਿਲ 'ਤੇ ਰਹੇਗੀ। 2022 'ਚ ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਖੇਤੀ ਲਈ ਵਰਤਿਆ ਜਾਣ ਵਾਲਾ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਕਰਾਂਗੇ। ਜੋ ਕਿਹਾ, ਉਹ ਕੀਤਾ, ਜੋ ਕਹਾਂਗੇ, ਉਹ ਕਰਾਂਗੇ
ਦੱਸ ਦਈਏ ਕਿ ਪੰਜਾਬ ਵਿੱਚ ਡੀਜ਼ਲ 100 ਰੁਪਏ ਲੀਟਰ ਤੋਂ ਪਾਰ ਹੋ ਗਿਆ ਹੈ। ਇਸ ਦੀ ਸਭ ਤੋਂ ਵੱਧ ਕਿਸਾਨਾਂ ਨੂੰ ਪੈ ਰਹੀ ਹੈ ਕਿਉਂਕਿ ਖੇਤੀ ਖੇਤਰ ਵਿੱਚ ਸਭ ਤੋਂ ਵੱਧ ਡੀਜ਼ਲ ਵੀ ਵਰਤੋਂ ਹੁੰਦੀ ਹੈ।
ਉਂਝ ਦੀਵਾਲੀ ਤੋਂ ਠੀਕ ਪਹਿਲਾਂ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹਤ ਦੀ ਖ਼ਬਰ ਆਈ ਹੈ। ਤੇਲ ਕੰਪਨੀਆਂ ਨੇ ਅੱਜ ਯਾਨੀ ਬੁੱਧਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ। ਲਗਾਤਾਰ ਸੱਤ ਦਿਨਾਂ ਤੋਂ ਵਧਣ ਵਾਲੀਆਂ ਕੀਮਤਾਂ ਤੋਂ ਬਾਅਦ ਅੱਜ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ।
ਇਸ ਤੋਂ ਪਹਿਲਾਂ ਕੱਲ ਯਾਨੀ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 'ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਮੰਗਲਵਾਰ ਨੂੰ ਤੇਲ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ। ਫਿਲਹਾਲ ਮੁੰਬਈ 'ਚ ਪੈਟਰੋਲ 115.85 ਰੁਪਏ ਤੇ ਡੀਜ਼ਲ 106.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 106 ਰੁਪਏ ਪ੍ਰਤੀ ਲੀਟਰ ਵਧ ਗਈ ਹੈ ਅਤੇ ਇਸ ਸਮੇਂ 106.66 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਹੀ ਹੈ, ਜਦਕਿ ਡੀਜ਼ਲ ਦੀ ਕੀਮਤ 102.59 ਰੁਪਏ ਪ੍ਰਤੀ ਲੀਟਰ ਹੈ।
ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਫਿਊਚਰਜ਼ 87 ਸੈਂਟ ਜਾਂ 1.03 ਫੀਸਦੀ ਡਿੱਗ ਕੇ 83.85 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਯੂਐਸ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਫਿਊਚਰਜ਼ 85 ਸੈਂਟ ਜਾਂ 1 ਫੀਸਦੀ ਡਿੱਗ ਕੇ 82.76 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।
ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਕਿਸਾਨਾਂ ਲਈ ਐਲਾਨ, ਸਰਕਾਰ ਬਣੀ ਤਾਂ ਮਿਲੇਗਾ ਸਸਤਾ ਡੀਜ਼ਲ
abp sanjha
Updated at:
03 Nov 2021 03:13 PM (IST)
ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਿਆਸੀ ਪਾਰਟੀਆਂ ਨੇ ਵਾਅਦਿਆਂ ਦੇ ਪਿਟਾਰੇ ਖੋਲ੍ਹ ਦਿੱਤੇ ਹਨ। ਮਹਿੰਗੀ ਬਿਜਲੀ ਮਗਰੋਂ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਉੱਪਰ ਸਿਆਸਤ ਤੇਜ਼ ਹੈ। ਅਜਿਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਐਲਾਨ
ਅਕਾਲੀ ਦਲ
NEXT
PREV
Published at:
03 Nov 2021 03:13 PM (IST)
- - - - - - - - - Advertisement - - - - - - - - -