Punjab News: ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿੱਪ ਮੁਹਿੰਮ 20 ਤੋਂ ਹੋਵੇਗੀ ਸ਼ੁਰੂ, ਪਾਰਟੀ ਦਾ ਇਲਜ਼ਾਮ-ਵੱਡੇ ਪੱਧਰ 'ਤੇ ਬਣਾਈਆਂ ਜਾ ਰਹੀਆਂ ਨੇ ਜਾਅਲੀ ਵੋਟਾਂ, ਜਾਣੋ ਪੂਰਾ ਮਾਮਲਾ
ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਪਹਿਲਾਂ ਤੋਂ ਨਿਰਧਾਰਤ ਸਮੇਂ ਅਨੁਸਾਰ ਕੱਲ੍ਹ, 20 ਜਨਵਰੀ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਸਾਰੇ ਪਾਰਟੀ ਆਗੂਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਕੱਲ੍ਹ ਸਵੇਰ ਤੋਂ ਪਾਰਟੀ ਹੈੱਡਕੁਆਰਟਰ ਤੋਂ ਮੈਂਬਰਸ਼ਿਪ ਕਿਤਾਬਚੇ ਪ੍ਰਾਪਤ ਕਰਨ।
Punjab News: ਸ਼੍ਰੋਮਣੀ ਅਕਾਲੀ ਦਲ ਨੇ 21 ਜਨਵਰੀ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 22 ਜਨਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ ਹੈ।
ਹਾਲਾਂਕਿ, ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਪਹਿਲਾਂ ਤੋਂ ਨਿਰਧਾਰਤ ਸਮੇਂ ਅਨੁਸਾਰ ਕੱਲ੍ਹ, 20 ਜਨਵਰੀ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਸਾਰੇ ਪਾਰਟੀ ਆਗੂਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਕੱਲ੍ਹ ਸਵੇਰ ਤੋਂ ਪਾਰਟੀ ਹੈੱਡਕੁਆਰਟਰ ਤੋਂ ਮੈਂਬਰਸ਼ਿਪ ਕਿਤਾਬਚੇ ਪ੍ਰਾਪਤ ਕਰਨ।
The Shiromani Akali Dal has rescheduled the meeting of its SGPC Members regarding large scale registration of bogus votes in SGPC voter lists. It was scheduled for Jan 21.
— Dr Daljit S Cheema (@drcheemasad) January 19, 2025
Now, the meeting of SGPC Members of SAD will be held on January 22 at 12 o’clock at party headquarters…
ਡਾ. ਚੀਮਾ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ 'ਤੇ ਜਾਅਲੀ ਵੋਟਾਂ ਦੀ ਰਜਿਸਟ੍ਰੇਸ਼ਨ ਦੇ ਸਬੰਧ ਵਿੱਚ ਆਪਣੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਪਹਿਲਾਂ 21 ਜਨਵਰੀ ਨੂੰ ਹੋਣੀ ਤੈਅ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰਾਂ ਦੀ ਮੀਟਿੰਗ 22 ਜਨਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਕਿਉਂਕਿ ਰਿਟਰਨਿੰਗ ਅਫਸਰਾਂ ਕੋਲ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ 23 ਜਨਵਰੀ ਹੈ, ਇਸ ਲਈ ਪਾਰਟੀ ਨੇ ਆਪਣੇ ਸਾਰੇ ਮੈਂਬਰਾਂ ਅਤੇ ਹੋਰ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਰ-ਸਿੱਖ ਤੇ ਹੋਰ ਜਾਅਲੀ ਵੋਟਾਂ ਸੰਬੰਧੀ ਸਾਰੇ ਇਤਰਾਜ਼ ਲਿਖਤੀ ਰੂਪ ਵਿੱਚ ਸਬੰਧਤ ਰਿਟਰਨਿੰਗ ਅਫਸਰਾਂ ਨੂੰ ਸਮੇਂ ਦੇ ਅੰਦਰ ਦਰਜ ਕਰਵਾਉਣ। ਇਸ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਸਾਹਮਣੇ ਸਾਰਾ ਮੁੱਦਾ ਉਠਾਏਗੀ।
ਸ਼ਡਿਊਲ ਅਨੁਸਾਰ ਸੰਸਦੀ ਬੋਰਡ ਦੀ ਮੀਟਿੰਗ ਕੱਲ੍ਹ, 20 ਜਨਵਰੀ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਮੈਂਬਰਸ਼ਿਪ ਮੁਹਿੰਮ ਵੀ ਕੱਲ੍ਹ, 20 ਜਨਵਰੀ ਤੋਂ ਸ਼ੁਰੂ ਹੋਵੇਗੀ। ਸਾਰੇ ਪਾਰਟੀ ਆਗੂਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਕੱਲ੍ਹ ਸਵੇਰ ਤੋਂ ਪਾਰਟੀ ਹੈੱਡਕੁਆਰਟਰ ਤੋਂ ਮੈਂਬਰਸ਼ਿਪ ਕਿਤਾਬਚੇ ਪ੍ਰਾਪਤ ਕਰਨ।
ਸ਼੍ਰੋਮਣੀ ਅਕਾਲੀ ਦਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮੈਂਬਰਸ਼ਿਪ ਮੁਹਿੰਮ 20 ਤੋਂ 25 ਮਾਰਚ ਤੱਕ ਚਲਾਈ ਜਾਵੇਗੀ। 25 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸਾਰੇ ਹਲਕਿਆਂ ਲਈ ਇੰਚਾਰਜਾਂ ਦੀ ਡਿਊਟੀ ਲਗਾਈ ਗਈ ਹੈ। ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖਾਲੀ ਹੋਣ ਕਾਰਨ 1 ਮਾਰਚ ਨੂੰ ਨਵੇਂ ਮੁਖੀ ਦੀ ਚੋਣ ਕੀਤੀ ਜਾਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
