ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਦੇ ਆਰਐਸਐਸ ਖਿਲਾਫ ਮਤੇ 'ਤੇ ਘਮਸਾਣ, ਬੀਜੇਪੀ ਦੇ ਬੁਲਾਰੇ ਆਰਪੀ ਸਿੰਘ ਦੇ ਬਿਆਨ ਮਗਰੋਂ ਭਖਿਆ ਮਾਮਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਇਜਲਾਸ ਦੌਰਾਨ ਆਰਐਸਐਸ (ਰਾਸ਼ਟਰੀ ਸਵੈ ਸੇਵਕ ਸੰਘ) ਖਿਲਾਫ਼ ਪਾਸ ਮਤੇ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਇਸ ਬਾਰੇ ਭਾਜਪਾ ਦੇ ਬੁਲਾਰੇ ਆਰਪੀ ਸਿੰਘ ਵੱਲੋਂ ਮੀਡੀਆ ਵਿੱਚ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕੀਤਾ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਇਜਲਾਸ ਦੌਰਾਨ ਆਰਐਸਐਸ (ਰਾਸ਼ਟਰੀ ਸਵੈ ਸੇਵਕ ਸੰਘ) ਖਿਲਾਫ਼ ਪਾਸ ਮਤੇ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਇਸ ਬਾਰੇ ਭਾਜਪਾ ਦੇ ਬੁਲਾਰੇ ਆਰਪੀ ਸਿੰਘ ਵੱਲੋਂ ਮੀਡੀਆ ਵਿੱਚ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਆਰਪੀ ਸਿੰਘ ਦਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਤੇ ਨਾ-ਸਮਝੀ ਦਾ ਸਬੂਤ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਇੱਕ ਸਿੱਖ ਹੋਣ ਦੇ ਨਾਤੇ ਆਰਪੀ ਸਿੰਘ ਨੂੰ ਇਸ ਗੱਲ ਦਾ ਇਲਮ ਹੋਣਾ ਚਾਹੀਦਾ ਹੈ ਕਿ ਸਿੱਖ ਧਰਮ ਸਰਬ-ਸਾਂਝੀਵਾਲਤਾ ਦਾ ਮੁਦੱਈ ਹੈ। ਸਿੱਖ ਧਰਮ ਸਾਰੇ ਮਨੁੱਖਾਂ ਨੂੰ ਇੱਕ ਅਕਾਲ ਪੁਰਖ ਦੀ ਸੰਤਾਨ ਸਮਝਦਾ ਹੈ ਤੇ ਦੇਸ਼ ਸਮਾਜ ਅੰਦਰ ਊਚ-ਨੀਚ, ਜਾਤ-ਪਾਤ, ਅਮੀਰ-ਗ਼ਰੀਬ ਦੇ ਪਾੜੇ ਮਿਟਾ ਕੇ ਸਭ ਨੂੰ ਗਲ਼ ਨਾਲ ਲਾਉਂਦਾ ਹੈ।
ਉਨ੍ਹਾਂ ਕਿਹਾ ਕਿ ਆਰਪੀ ਸਿੰਘ ਨੇ ਜੇਕਰ ਇਤਿਹਾਸ ਨਹੀਂ ਪੜ੍ਹਿਆ ਤਾਂ ਉਸ ਨੂੰ ਇੱਕ ਵਾਰ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ। ਜਦੋਂ ਔਰੰਗਜ਼ੇਬ ਭਾਰਤ ਨੂੰ ਦਾਰ-ਉਲ-ਇਸਲਾਮ (ਇਸਲਾਮ ਦੀ ਧਰਤੀ) ਬਣਾ ਰਿਹਾ ਸੀ, ਹਿੰਦੂ ਧਰਮ ਖ਼ਤਰੇ ਵਿਚ ਸੀ, ਤਾਂ ਕਸ਼ਮੀਰੀ ਪੰਡਿਤਾਂ ਦੀ ਪੁਕਾਰ ਸੁਣ ਕੇ ਤਿਲਕ ਜੰਞੂ ਦੀ ਰਾਖੀ ਤੇ ਧਰਮ ਦੀ ਅਜ਼ਾਦੀ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪ ਦਿੱਲੀ ਜਾ ਕੇ ਸ਼ਹਾਦਤ ਦਿੱਤੀ ਸੀ।
ਅੱਜ ਭਾਜਪਾ ਤੇ ਆਰਐਸਐਸ ਦੇ ਰਾਜ ਵਿੱਚ ਵੀ ਘੱਟਗਿਣਤੀ ਧਰਮ ਆਪਣੇ ਆਪ ਨੂੰ ਖ਼ਤਰੇ ਵਿੱਚ ਮਹਿਸੂਸ ਕਰ ਰਹੇ ਹਨ, ਕਿਉਂਕਿ ਆਜ਼ਾਦੀ ਤੋਂ ਬਾਅਦ ਹਕੂਮਤ ਦਾ ਨਿੱਘ ਮਾਣ ਰਹੇ ਇਹ ਮੌਜੂਦਾ ਹੁਕਮਰਾਨ ਔਰੰਗਜ਼ੇਬ ਦੀਆਂ ਪੈੜ੍ਹਾਂ ਉੱਪਰ ਚੱਲ ਰਹੇ ਹਨ। ਫ਼ਰਕ ਸਿਰਫ ਇੰਨਾ ਹੈ ਕਿ ਉਹ ਭਾਰਤ ਨੂੰ ਇਸਲਾਮੀ ਮੁਲਕ ਬਣਾਉਣਾ ਚਾਹੁੰਦਾ ਸੀ ਤੇ ਇਹ ਹਿੰਦੂ ਰਾਸ਼ਟਰ ਬਣਾਉਣ ਦੇ ਚਾਹਵਾਨ ਹਨ। ਇਹ ਦੂਜਿਆਂ ਦਾ ਧਰਮ, ਸੱਭਿਆਚਾਰ, ਭਾਸ਼ਾ ਆਦਿ ਕੁਝ ਵੀ ਬਰਦਾਸ਼ਤ ਨਹੀਂ ਕਰ ਪਾ ਰਹੇ।
ਉਨ੍ਹਾਂ ਕਿਹਾ ਕਿ ਆਏ ਦਿਨ ਸਿੱਖ ਧਰਮ ਦੇ ਇਤਿਹਾਸ ਤੇ ਸਿਧਾਂਤਾਂ ਨਾਲ ਆਰਐਸਐਸ ਵੱਲੋਂ ਲੁਕਵੇਂ ਰੂਪ ਵਿੱਚ ਛੇੜ-ਛਾੜ ਕੀਤੀ ਜਾ ਰਹੀ ਹੈ। ਭੂਰਾਕੋਹਨਾ ਨੇ ਕਿਹਾ ਕਿ ਆਰਪੀ ਸਿੰਘ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਜਦੋਂ ਸਮੁੱਚਾ ਸਿੱਖ ਜਗਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਗੁਰਪੁਰਬ ਮਨਾ ਰਿਹਾ ਹੈ ਤਾਂ ਅਜਿਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਆਰਐਸਐਸ ਖ਼ਿਲਾਫ ਪਾਸ ਕੀਤਾ ਗਿਆ ਮਤਾ ਦੇਸ਼ ਤੇ ਦੇਸ਼ ਦੇ ਸੰਵਿਧਾਨ ਦੇ ਹਿੱਤ ਵਿੱਚ ਹੈ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਹੱਕ ਵਿਚ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਤੇ ਇਹ ਮਤਾ ਸਮੁੱਚੀ ਸਿੱਖ ਕੌਮ ਦੀ ਸਾਂਝੀ ਆਵਾਜ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਕਿਸੇ ਇੱਕ ਧਰਮੀ ਰਾਸ਼ਟਰ ਦੇ ਹੋ ਕੇ ਨਾਲ ਦੇਸ਼ ਦੀ ਏਕਤਾ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਘੱਟ ਗਿਣਤੀ ਧਰਮਾਂ ਲਈ ਖ਼ਤਰਾ ਪੈਦਾ ਕਰੇਗਾ ਤਾਂ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਉੱਪਰ ਪਹਿਰਾ ਦਿੰਦਿਆਂ ਉਸ ਦੇ ਖ਼ਿਲਾਫ ਮਤੇ ਪਾਸ ਕਰਦੀ ਰਹੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਆਈਪੀਐਲ
ਪੰਜਾਬ
ਕਾਰੋਬਾਰ
Advertisement