ਪੜਚੋਲ ਕਰੋ

ਹਰਿਆਣਾ ਕਮੇਟੀ ਦੀ ਚੋਣ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਰੱਦ, ਧਾਮੀ ਨੇ ਕਿਹਾ ਸਰਕਾਰੀ ਦਖ਼ਲ ਨਾਲ ਬਣਾਈ ਗਈ ਕਮੇਟੀ ਦਾ ਵਿਰੋਧ ਜਾਰੀ ਰੱਖਾਂਗੇ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਵਿਰੋਧੀ ਵਿਚਾਰਧਾਰਾ ਵਾਲੀਆਂ ਸ਼ਕਤੀਆਂ ਅਤੇ ਸਰਕਾਰਾਂ ਦੇ ਦਖ਼ਲ ਨਾਲ ਜਬਰੀ ਬਣਾਈ ਜਾ ਰਹੀ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਸਿੱਖਾਂ ਦੇ ਹਿੱਤ ਵਿੱਚ ਨਹੀਂ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ ਦਾ ਵਿਰੋਧ ਜਾਰੀ ਰੱਖੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਵਿਰੋਧੀ ਵਿਚਾਰਧਾਰਾ ਵਾਲੀਆਂ ਸ਼ਕਤੀਆਂ ਅਤੇ ਸਰਕਾਰਾਂ ਦੇ ਦਖ਼ਲ ਨਾਲ ਜਬਰੀ ਬਣਾਈ ਜਾ ਰਹੀ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਸਿੱਖਾਂ ਦੇ ਹਿੱਤ ਵਿੱਚ ਨਹੀਂ ਹੈ। ਇਹ ਪੰਥਕ ਸੰਸਥਾਵਾਂ ਨੂੰ ਤੋੜਨ ਦੀ ਇੱਕ ਚਾਲ ਹੈ, ਜਿਸ ਪ੍ਰਤੀ ਸਿੱਖ ਕੌਮ ਵੱਲੋਂ ਪ੍ਰਗਟਾਏ ਖਦਸ਼ੇ ਸਰਕਾਰ ਵੱਲੋਂ ਅੱਜ ਕੀਤੀ ਗਈ ਇਸਦੇ ਅਹੁਦੇਦਾਰਾਂ ਦੀ ਚੋਣ ਨੇ ਸੱਚ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਇਹ ਚੋਣ ਗੁਰੂ-ਘਰ ਦੀ ਥਾਂ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਗਈ ਹੈ, ਜੋ ਸਿੱਧ ਕਰਦੀ ਹੈ ਕਿ ਹਰਿਆਣਾ ਕਮੇਟੀ ਦਾ ਪੰਥਕ ਸਰੋਕਾਰਾਂ ਨਾਲ ਕੋਈ ਸਬੰਧ ਨਹੀਂ, ਸਗੋਂ ਇਹ ਸਰਕਾਰ ਦੇ ਸਿੱਧੇ ਦਖ਼ਲ ਹੇਠ ਬਣਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੌਮੀ ਕਾਰਜ ਸਰਕਾਰੀ ਦਫ਼ਤਰਾਂ ’ਚ ਨਹੀਂ ਸਗੋਂ ਇਹ ਪੰਥਕ ਰਵਾਇਤਾਂ ਅਨੁਸਾਰ ਗੁਰੂ ਸਾਹਿਬ ਦੀ ਹਜ਼ੂਰੀ ਅੰਦਰ ਕੀਤੇ ਜਾਂਦੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਆਖਿਆ ਸੀ ਕਿ ਹਰਿਆਣਾ ਗੁਰਦੁਆਰਾ ਕਮੇਟੀ ਆਰ.ਐਸ.ਐਸ. ਦੇ ਇਸ਼ਾਰੇ ਉੱਤੇ ਕਾਇਮ ਕੀਤੀ ਜਾ ਰਹੀ ਹੈ ਜਿਸਦੀ ਅੱਜ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਦੀ ਭਾਜਪਾ ਸਰਕਾਰ ਸਿੱਖ ਮਸਲਿਆਂ ਨੂੰ ਸਿੱਧਾ ਆਪਣੇ ਹੱਥ ਵਿੱਚ ਲੈ ਕੇ ਆਪਣੀ ਮਨਸ਼ਾ ਅਨੁਸਾਰ ਚਲਾਉਣਾ ਚਾਹੁੰਦੀ ਹੈ, ਪਰੰਤੂ ਸਿੱਖ ਕੌਮ ਦਾ ਇਹ ਇਤਿਹਾਸ ਹੈ ਕਿ ਇਸ ਨੇ ਕਦੇ ਵੀ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਆਰ.ਐਸ.ਐਸ. ਅਤੇ ਇਸਦੀ ਰਾਜਸੀ ਧਿਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਵੱਲੋਂ ਸਿੱਖ ਮਸਲਿਆਂ ਵਿੱਚ ਦਖ਼ਲ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਸਮਝਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕੁਰਬਾਨੀਆਂ ਨਾਲ ਸਥਾਪਤ ਕੀਤੀਆਂ ਗਈਆਂ ਆਪਣੀਆਂ ਸੰਸਥਾਵਾਂ ਦੀ ਸਲਾਮਤੀ ਲਈ ਉਵੇਂ ਹੀ ਕੌਮੀ ਇੱਕਜੁੱਟਤਾ ਦਿਖਾਉਣ, ਜਿਵੇਂ ਜਗਦੀਸ਼ ਸਿੰਘ ਝੀਂਡਾ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਜੇ ਵੀ ਇਸ ਮਾਮਲੇ ’ਚ ਹਰਿਆਣਾ ਦੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਵਾਈ ’ਚ ਆ ਕੇ ਵਿਚਾਰ ਅਤੇ ਸੰਵਾਦ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਅਤੇ ਉਹ ਖੁਦ ਵੱਡਾ ਸਤਿਕਾਰ ਕਰਦੇ ਹਨ, ਜੋ ਹਮੇਸ਼ਾ ਕਾਇਮ ਰਹੇਗਾ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget