SGPC Langar Sewa: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਬੈਰੀਅਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੁੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ। 


ਇਸ ਦੌਰਾਨ ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ  ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ। 


 ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸੰਭੂ ਬੈਰੀਅਰ ’ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ ਅਤੇ ਗੋਲੀਆਂ, ਕਾਰਤੂਸਾਂ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।