ਪੜਚੋਲ ਕਰੋ

ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ- ਐਡਵੋਕੇਟ ਧਾਮੀ

Punjab News: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

Punjab News: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਬਲਾਤਕਾਰੀ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਵਿਚ ਕੀ ਮੁਸ਼ਕਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਇਕ ਸਾਲ ਅੰਦਰ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹਰ ਕੌਮ ਅਤੇ ਧਰਮ ਦੇ ਲੋਕ ਵੱਸਦੇ ਹਨ, ਪਰ ਦੁੱਖ ਇਸ ਗੱਲ ਹੈ ਕਿ ਇਥੇ ਸੰਵਿਧਾਨ ਦੀ ਉਲੰਘਣਾ ਕਰਕੇ ਘੱਟਗਿਣਤੀਆਂ ਪ੍ਰਤੀ ਵੱਖਰੀ ਨੀਤੀ ਤਹਿਤ ਅੱਗੇ ਵਧਿਆ ਜਾ ਰਿਹਾ ਹੈ। ਲਗਾਤਾਰ ਘੱਟਗਿਣਤੀ ਸਿੱਖਾਂ ਨੂੰ ਨਫ਼ਰਤ ਭਰੇ ਰਵੱਈਏ ਤਹਿਤ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਮਗਰੋਂ ਵੀ ਕਈਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਗਈ।

ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਘੱਟਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਆ ਨਾ ਅਪਨਾਉਣ ਅਤੇ ਸੰਵਿਧਾਨ ਦੇ ਦਾਇਰੇ ਤਹਿਤ ਹਰ ਧਰਮ ਦੇ ਲੋਕਾਂ ਨੂੰ ਹੱਕ ਹਕੂਕ ਯਕੀਨੀ ਬਣਾਉਣ। ਜੇਕਰ ਇਹੀ ਰਵੱਈਆ ਰਿਹਾ ਤਾਂ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਹੋਰ ਪ੍ਰਬਲ ਹੋਵੇਗਾ, ਜੋ ਦੇਸ਼ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਵੀ ਸਰਕਾਰਾਂ ਹਮਦਰਦੀ ਭਰੀ ਨੀਤੀ ਅਪਨਾਉਣ ਅਤੇ ਜੇਲਾਂ ਅੰਦਰ ਉਨ੍ਹਾਂ ਦੇ ਕਿਰਦਾਰਾਂ ਨੂੰ ਮੁੱਖ ਰੱਖ ਕੇ ਰਿਹਾਈ ਦਾ ਫੈਸਲਾ ਲੈਣ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget