ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਗਈ ਗੱਡੀ ਦੀ ਤਲਾਸ਼ੀ ਦਾ ਮੁੱਦਾ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਉਠਾਇਆ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖਿਆ ਹੈ। 


ਇਸ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੀਐਮ ਦੇ ਵਿਆਹ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਗਈ ਗੱਡੀ ਦੀ ਤਲਾਸ਼ੀ ਦੌਰਾਨ ਮਰਿਆਦਾ ਭੰਗ ਹੋਣ 'ਤੇ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਘਟਨਾ ਦੀ ਨਿੰਦਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਢਾਹ ਲਾਉਣ 'ਤੇ ਕਾਰਵਾਈ ਮੰਗੀ ਹੈ।


 


 




 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ