Punjab Breaking: ਗੁਰਬਾਣੀ ਪ੍ਰਸਾਰਣ ਲਈ ਟੈਂਡਰ ਜਾਰੀ ਕਰੇਗੀ ਸ਼੍ਰੋਮਣੀ ਕਮੇਟੀ, ਸੀਐਮ ਮਾਨ 'ਤੇ ਗੰਭੀਰ ਇਲਜ਼ਾਮ
Punjab News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CM ਮਾਨ 'ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ CM ਕੇਂਦਰ ਦੇ ਇਸ਼ਾਰੇ 'ਤੇ ਇਸ ਤਰ੍ਹਾਂ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸੀਐਮ ਮਾਨ ਆਪਣੇ ਸ਼ਬਦਾਂ 'ਤੇ ਕੰਟਰੋਲ ਰੱਖਣ
Punjab Breaking: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਚਾਰਣ ਦੇ ਅਧਿਕਾਰਾਂ ਨੂੰ ਲੈ ਕੇ ਵਿਵਾਦ ਵਧ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਦੇ ਪ੍ਰਚਾਰਣ ਦਾ ਸਾਰਾ ਖਰਚਾ ਉਠਾਉਣ ਦੇ ਐਲਾਨ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਹੁਣ ਸ਼੍ਰੋਮਣੀ ਕਮੇਟੀ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਜਾਰੀ ਕਰੇਗੀ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਕੇਂਦਰ ਦੇ ਇਸ਼ਾਰੇ 'ਤੇ ਇਸ ਤਰ੍ਹਾਂ ਬੋਲ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸੀਐਮ ਮਾਨ ਆਪਣੇ ਸ਼ਬਦਾਂ 'ਤੇ ਕੰਟਰੋਲ ਰੱਖਣ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕੀਤਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਉੱਪਰ ਵੀ ਸਵਾਲ ਉਠਾਏ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਕਰੇ…ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ…ਪਰ ਸੰਗਤ ਸਭ ਜਾਣਦੀ ਹੈ ਕਮੇਟੀ ਦੇ ਪ੍ਰਧਾਨ ਸਾਬ੍ਹ ਕਿਹਦੇ ਕਹਿਣ ‘ਤੇ ਜੁਆਬ ਦਿੰਦੇ ਨੇ।
ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕੀਤਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਉੱਪਰ ਵੀ ਸਵਾਲ ਉਠਾਏ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਕਰੇ…ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ…ਪਰ ਸੰਗਤ ਸਭ ਜਾਣਦੀ ਹੈ ਕਮੇਟੀ ਦੇ ਪ੍ਰਧਾਨ ਸਾਬ੍ਹ ਕਿਹਦੇ ਕਹਿਣ ‘ਤੇ ਜੁਆਬ ਦਿੰਦੇ ਨੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।