ਵਰਲਡ ਬੁੱਕ ਆਫ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕੀਤਾ ਗਿਆ ਸਨਮਾਨਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋਰੋਨਾ ਮਹਾਮਾਰੀ ਦੌਰਾਨ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਵਰਲਡ ਬੁੱਕ ਆਫ ਰਿਕਾਰਡਜ਼ ਲੰਡਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕੀਤਾ ਹੈ। ਉਨ੍ਹਾਂ ਬੀਬੀ ਜਗੀਰ ਕੌਰ ਦੇ ਨਾਂ ਪ੍ਰਸ਼ੰਸਾ ਪੱਤਰ ਵੀ ਭੇਜਿਆ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋਰੋਨਾ ਮਹਾਮਾਰੀ ਦੌਰਾਨ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਵਰਲਡ ਬੁੱਕ ਆਫ ਰਿਕਾਰਡਜ਼ ਲੰਡਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕੀਤਾ ਹੈ। ਉਨ੍ਹਾਂ ਬੀਬੀ ਜਗੀਰ ਕੌਰ ਦੇ ਨਾਂ ਪ੍ਰਸ਼ੰਸਾ ਪੱਤਰ ਵੀ ਭੇਜਿਆ ਹੈ।
ਇਸ ਪ੍ਰਸ਼ੰਸਾ ਪੱਤਰ 'ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਜ ਲਈ ਇਮਾਨਦਾਰੀ ਤੇ ਵਚਨਬੱਧਤਾ ਨਾਲ ਨਿਭਾਈਆਂ ਸੇਵਾਵਾਂ ਨੂੰ ਵਿਸ਼ੇਸ਼ ਤੌਰ 'ਤੇ ਉਭਾਰਿਆ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਬੀਤੇ ਸਾਲ ਤੋਂ ਹੀ ਸਿੱਖ ਸੰਸਥਾ ਨੇ ਜਿਥੇ ਲੋੜਵੰਦਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ, ਉਥੇ ਹੀ ਇਕਾਂਤਵਾਸ ਲਈ ਸਰਾਵਾਂ ਦੇ ਨਾਲ-ਨਾਲ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਵੀ ਵਿਸ਼ੇਸ਼ ਯਤਨ ਕੀਤੇ। ਹੁਣ ਜਦੋਂ ਕੋਰੋਨਾ ਦੀ ਦੂਜੀ ਲਹਿਰ ਸਿਖ਼ਰ 'ਤੇ ਹੈ, ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰੇ ਪੰਜਾਬ ਅੰਦਰ ਕੋਰੋਨਾ ਮਰੀਜ਼ਾਂ ਨੂੰ ਮੈਡੀਕਲ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸੇ ਦੇ ਚੱਲਦਿਆਂ ਹੀ ਵਰਲਡ ਬੁੱਕ ਆਫ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਨੂੰ ਸਲਾਹੁੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਸ਼ੰਸਾ ਪੱਤਰ ਭੇਜਿਆ ਗਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਮਾਨਵ ਭਲਾਈ ਕਾਰਜਾਂ ਵਿਚ ਅੱਗੇ ਰਹਿੰਦੀ ਹੈ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਕਾਰਜ ਕਰਦੀ ਰਹੇਗੀ।
ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਵੀ SGPC ਨੂੰ ਮਿਲੇ ਇਸ ਸਨਮਾਨ ਲਈ ਵਧਾਈ ਦਿੱਤੀ ਹੈ।
Akali Dal joins the Punjabi community in congratulating the workers, members & SGPC president on receiving the prestigious certificate from World Book of Records, London, for their selfless efforts in ensuring the safety&health of the people of the state during the #CovidCrisis. pic.twitter.com/X8Jf4Elmxh
— Shiromani Akali Dal (@Akali_Dal_) May 21, 2021
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :