SGPC President Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਣ ਜਾ ਰਹੀ ਹੈ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਵਿਰੋਧੀ ਧਿਰਾਂ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਵਿਚਾਲੇ ਮੁਕਾਬਲਾ ਹੈ। ਬੇਸ਼ੱਕ ਬਾਦਲ ਦੜੇ ਕੋਲ ਵੱਧ ਮੈਂਬਰ ਹਨ ਪਰ ਫਿਰ ਵੀ ਇਹ ਮੁਕਾਬਲਾ ਕਾਫੀ ਦਿਲਚਸਪ ਬਣਿਆ ਹੋਇਆ ਹੈ।
ਦੱਸ ਦਈਏ ਕਿ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਵਾਲੇ ਜਨਰਲ ਇਜਲਾਸ ਵਿੱਚ ਦੋਵਾਂ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਇਸ ਮੌਕੇ ਪਰਚੀ ਪ੍ਰਣਾਲੀ ਰਾਹੀਂ ਵੋਟਾਂ ਪਾਈਆਂ ਜਾਣਗੀਆਂ ਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਦਾ ਐਲਾਨ ਹੋਵੇਗਾ। ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਣੇ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੰਤ੍ਰਿਗ ਕਮੇਟੀ ਦੇ ਮੈਂਬਰਾ ਦੀ ਚੋਣ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿੱਚ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਛੱਡ ਕੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 29 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਤੇ 3 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਸਦਨ ਵਿੱਚ ਇਸ ਵੇਲੇ ਕੁੱਲ 153 ਮੈਂਬਰ ਹਨ, ਜੋ ਵੋਟਾਂ ਪਾਉਣਗੇ। ਇਸ ਦੌਰਾਨ ਹਰਿਆਣਾ ਵਿਚ ਵੱਖਰੀ ਕਮੇਟੀ ਬਣਨ ਮਗਰੋਂ ਉਥੋਂ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹਾਜ਼ਰੀ ਬਾਰੇ ਵੀ ਫਿਲਹਾਲ ਦੁਚਿੱਤੀ ਵਾਲੀ ਸਥਿਤੀ ਹੈ।
ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਨ। ਉਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ ਤੇ ਪੇਸ਼ੇ ਵਜੋਂ ਵਕੀਲ ਹਨ। ਦੂਜੇ ਪਾਸੇ ਬਲਬੀਰ ਸਿੰਘ ਘੁੰਨਸ ਵੀ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਰਹੇ ਹਨ ਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ChatGPT ਦੀ ਮਦਦ ਨਾਲ ਬਣਾਓ ਆਪਣਾ ਖੁਦ ਦਾ AI ਟੂਲ, ਕੋਡਿੰਗ ਦੀ ਨਹੀਂ ਹੋਵੇਗੀ ਲੋੜ