ਪੜਚੋਲ ਕਰੋ
(Source: ECI/ABP News)
Punjab News : ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਗ਼ਲਤ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਪਾਰਟੀ 'ਚੋਂ ਕੱਢਿਆ
Punjab News : ਗੁਰਦਾਸਪੁਰ ਤੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਆਗੂਆਂ ਵਿਚਾਲੇ ਵਿਵਾਦ ਛਿੜ ਗਿਆ ਹੈ
![Punjab News : ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਗ਼ਲਤ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਪਾਰਟੀ 'ਚੋਂ ਕੱਢਿਆ Shiv Sena leader Harvinder Soni out of party comments about Shri Darbar Sahib and Shri Akal Takht Sahib Punjab News : ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਗ਼ਲਤ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਪਾਰਟੀ 'ਚੋਂ ਕੱਢਿਆ](https://feeds.abplive.com/onecms/images/uploaded-images/2022/11/16/002feca89584dea2e281e444a2500c6e1668562395941345_original.jpg?impolicy=abp_cdn&imwidth=1200&height=675)
Harvinder Soni
Punjab News : ਗੁਰਦਾਸਪੁਰ ਤੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਆਗੂਆਂ ਵਿਚਾਲੇ ਵਿਵਾਦ ਛਿੜ ਗਿਆ ਹੈ। ਇਸ ਨੂੰ ਲੈ ਕੇ ਸ਼ਿਵ ਸੈਨਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸ਼ਿਵ ਸੈਨਾ ਦੀ ਕੌਮੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਹਰਵਿੰਦਰ ਸੋਨੀ ਨੂੰ ਸ਼ਿਵ ਸੈਨਾ 'ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸ਼ਿਵ ਸੈਨਾ ਦੇ ਮੁੱਖ ਬੁਲਾਰੇ ਚੰਦਰਕਾਂਤ ਚੱਢਾ ਨੇ ਦਿੱਤੀ।
ਮੀਡੀਆ ਨੂੰ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਸ਼ਿਵ ਸੈਨਾ ਦੇ ਪੇਜ 'ਤੇ ਲਾਈਵ ਹੋ ਕੇ ਇਸ ਮਾਮਲੇ 'ਤੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵਾਂਗ ਹੀ ਪਟਿਆਲਾ ਤੋਂ ਹਰੀਸ਼ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਨੇ ਵੀ ਸ਼ਿਵ ਸੈਨਾ ਅਤੇ ਹਿੰਦੂ-ਸਿੱਖਾਂ ਵਿੱਚ ਦਰਾੜ ਪਾਉਣ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰਾਸ਼ਟਰੀ ਲੀਡਰਸ਼ਿਪ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਇਹ ਵੀ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਤਰੀ ਜੌੜਾਮਾਜਰਾ ਕੋਲ ਰੱਖੀ ਇਹ ਮੰਗ
ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੌਰਾਨ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੁਬਾਰਾ ਢਾਹੁਣ ਦਾ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਮਾਹੌਲ ਗਰਮਾ ਗਿਆ ਸੀ।
ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇਕੱਠ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ। ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਦੇ ਦੋਸ਼ੀ ਸ਼ਿਵ ਸੈਨਾ ਆਗੂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)