ਗੁਰਦਾਸਪੁਰ: ਸੀਆਈਏ ਸਟਾਫ ਗੁਰਦਾਸਪੁਰ (CIA Staff Gurdaspur) ਨੇ ਇੱਕ ਮੋਟਰਸਾਈਕਲ ਚੋਰ ਗਰੋਹ (Motorcycle Theft Racket) ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਨੂੰ ਸ਼ਿਵ ਸੈਨਾ ਹਿੰਦੋਸਤਾਨ ਦੇ ਆਗੂ ਦਾ ਇੱਕ ਭਰਾ ਚਲਾ ਰਿਹਾ ਸੀ। ਪੁਲਿਸ ਨੇ ਚੋਰੀ ਦੇ 20 ਮੋਟਸਾਈਕਲਾਂ ਸਮੇਤ ਸ਼ਿਵ ਸੈਨਾ ਆਗੂ ਦੇ ਭਰਾ ਤੇ ਉਸ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਗਰੋਹ ਦਾ ਇੱਕ ਮੈਂਬਰ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ ਜਿਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਬੱਬਰੀ ਬਾਈਪਾਸ ਤੇ ਨਾਕੇਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਦੋ ਨੌਜਵਾਨਾਂ ਨੂੰ ਇੱਕ ਮੋਟਰਸਾਈਕਲ ਤੇ ਆਉਂਦਿਆਂ ਦੇਖਿਆ। ਜਦੋਂ ਉਨ੍ਹਾਂ ਨੂੰ ਮੋਟਸਾਈਕਲ ਰੋਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।


ਇਨ੍ਹਾਂ ਨੂੰ ਕਾਬੂ ਕਰਕੇ ਜਦ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਪੁੱਛਗਿੱਛ ਉਸ ਨੇ ਕਬੂਲ ਕੀਤਾ ਕਿ ਉਸ ਨੇ ਗੁਰਦਾਸਪੁਰ ਧਾਰੀਵਾਲ ਤੇ ਪਠਾਨਕੋਟ ਤੋਂ ਸੱਤਰ ਦੇ ਕਰੀਬ ਮੋਟਰਸਾਈਕਲ ਚੋਰੀ ਕੀਤੇ ਹਨ। ਕੁਝ ਮੋਟਰਸਾਈਕਲਾਂ ਨੂੰ ਇਕ ਪੁਰਾਣੇ ਖੰਡਰ ਹੋਏ ਗੁਦਾਮ ਦੇ ਵਿੱਚ ਲੁਕਾ ਕੇ ਰੱਖਿਆ ਹੈ ਜਿੱਥੋਂ ਪੁਲਿਸ ਨੇ ਰੇਡ ਕਰਕੇ 20 ਦੇ ਕਰੀਬ ਮੋਟਰਸਾਈਕਲ ਬਰਾਮਦ ਕੀਤੇ ਹਨ।


ਉਨ੍ਹਾਂ ਦੱਸਿਆ ਕਿ ਇਸ ਗਰੋਹ ਨੂੰ ਅੰਕੁਸ਼ ਮਹਾਜਨ ਨਾਮ ਦਾ ਨੌਜਵਾਨ ਚਲਾ ਰਿਹਾ ਸੀ ਜੋ ਇੱਕ ਸ਼ਿਵ ਸੈਨਾ ਹਿੰਦੋਸਤਾਨ ਦੇ ਆਗੂ ਦਾ ਭਰਾ ਹੈ। ਇਸ ਮਾਮਲੇ ਵਿੱਚ ਦੋ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਗਿਰੋਹ ਦਾ ਇੱਕ ਮੈਂਬਰ ਅਜੇ ਵੀ ਫਰਾਰ ਜਿਸ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।