ਅੰਮ੍ਰਿਤਸਰ: ਸ਼ਿਵ ਸੈਨਾ ਦਾ ਲੀਡਰ ਸੁਧੀਰ ਸੂਰੀ ਜੰਡਿਆਲਾ ਗੁਰੂ ਥਾਣੇ 'ਚ 7 ਜੁਲਾਈ ਨੂੰ ਦੰਗੇ ਭੜਕਾਉਣ ਦੇ ਇਲਜ਼ਾਮ 'ਚ FIR ਤੋਂ ਬਾਅਦ ਰੂਪੋਸ਼ ਹੋ ਗਿਆ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਕਈ ਟਿਕਾਣਿਆ 'ਤੇ ਛਾਪੇਮਾਰੀ ਕਰ ਚੁੱਕੀ ਹੈ। ਸੂਰੀ ਖ਼ਿਲਾਫ਼ ਪਹਿਲਾਂ ਵੀ ਸੱਤ ਮਾਮਲੇ ਦਰਜ ਹਨ ਪਰ ਇਨ੍ਹਾਂ 'ਚ ਜ਼ਮਾਨਤ ਮਿਲ ਚੁੱਕੀ ਹੈ।


ਐਸਐਸਪੀ ਵਿਕਰਮਜੀਤ ਦੁੱਗਲ ਨੇ ਹੁਣ ਦਾਅਵਾ ਕੀਤਾ ਕਿ ਮੁਲਜ਼ਮ ਸੂਰੀ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੂਜੇ ਪਾਸੇ ਸੂਰੀ ਦਾ ਕਹਿਣਾ ਹੈ ਕਿ ਪੁਲਿਸ ਉਸ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰ ਰਹੀ ਹੈ। ਪੰਜਾਬ ਪੁਲਿਸ ਦੇ ਕੁਝ ਅਫ਼ਸਰਾਂ ਤੋਂ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।


ਉਨ੍ਹਾਂ ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਸ ਤੋਂ ਪੰਜਾਬ ਪੁਲਿਸ ਦੀ ਸਿਕਿਓਰਟੀ ਹਟਾ ਕੇ ਕਿਸੇ ਹੋਰ ਏਜੰਸੀ ਨੂੰ ਉਨ੍ਹਾਂ ਦੀ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰਖਿਆ ਸੌਂਪੀ ਜਾਵੇ।


ਸੂਰੀ ਨੇ ਇਲਜ਼ਾਮ ਲਾਇਆ ਕਿ ਜੰਡਿਆਲਾ ਗੁਰੂ ਪੁਲਿਸ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਮਹਿਲਾਵਾਂ ਨਾਲ ਬੁਰਾ ਵਿਵਹਾਰ ਕੀਤਾ ਸੀ। ਇਸ ਖ਼ਿਲਾਫ਼ ਉਨ੍ਹਾਂ ਹਾਈਕੋਰਟ ਨੂੰ ਪੱਤਰ ਵੀ ਲਿਖਿਆ ਹੈ। ਪੁਲਿਸ ਵਿਭਾਗ ਮੁਤਾਬਕ ਅੱਤਵਾਦੀਆਂ ਵੱਲੋਂ ਕਤਲ ਦੀ ਧਮਕੀ ਤੋਂ ਬਾਅਦ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਅੱਠ ਸੁਰੱਖਿਆ ਕਰਮੀ, ਦੋ ਡਰਾਇਵਰ ਦਿੱਤੇ ਗਏ ਸਨ।


CBSE ਦੇ ਨਤੀਜੇ ਦੇਖਣ ਲਈ ਡਾਊਨਲੋਡ ਕਰੋ ਇਹ ਐਪ


ਕੋਰੋਨਾ ਤੋਂ ਪ੍ਰੇਸ਼ਾਨ ਦੁਤੀ ਚੰਦ ਆਪਣੀ BMW ਕਾਰ ਵੇਚਣ ਲਈ ਮਜ਼ਬੂਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ