ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਹਿੰਦੂ ਨੇਤਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਤਣਾਅਪੂਰਨ ਮਾਹੌਲ ਵਿੱਚ ਇੱਕ ਹਿੰਦੂ ਆਗੂ ਦੀ ਮੌਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਢੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਤੋਂ ਬਾਅਦ ਲੁਧਿਆਣਾ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਦਾ ਕੌਨਟੈਂਟ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ। ਵੀਡੀਓ 'ਚ ਅੰਮ੍ਰਿਤਸਰ 'ਚ ਮਾਰੇ ਗਏ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੂਰੀ ਦੇ ਕਤਲ 'ਤੇ ਜਸ਼ਨ ਮਨਾਉਂਦੇ ਹੋਏ ਇਕ ਵਿਅਕਤੀ ਵੀਡੀਓ ਬਣਾ ਰਿਹਾ ਹੈ। ਦੋਸ਼ੀ ਬੱਸ 'ਚ ਬੈਠੀਆਂ ਸਵਾਰੀਆਂ ਨੂੰ ਲੱਡੂ ਵੰਢਦਾ ਨਜ਼ਰ ਆ ਰਿਹਾ ਹੈ ਅਤੇ ਕਹਿੰਦਾ ਹੈ ਕਿ ਇਕ-ਇਕ ਨਹੀਂ ਦੋ-ਦੋ ਲੱਡੂ ਖਾਓ, ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ ਕਰ ਦਿੱਤਾ ਗਿਆ ਹੈ।
ਵਾਇਰਲ ਵੀਡੀਓ 'ਚ ਜਿਸ ਤਰ੍ਹਾਂ ਇਕ ਕਲੀਨ ਸ਼ੇਵਨ ਨੌਜਵਾਨ ਹੱਥ 'ਚ ਡੱਬਾ ਫੜ ਕੇ ਲੋਕਾਂ ਨੂੰ ਪੁੱਛ-ਗਿੱਛ ਕਰਕੇ ਲੱਡੂ ਵੰਢ ਰਿਹਾ ਹੈ, ਉਸ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਹ ਮਾਮਲਾ ਹਨੀ ਭਾਰਦਵਾਜ ਵਾਸੀ ਚੰਦਰ ਨਗਰ ਸਿਵਲ ਲਾਈਨ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਹਨੀ ਭਾਰਦਵਾਜ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸੇ ਕਾਰਨ ਜਲੰਧਰ ਬਾਈਪਾਸ ਲੁਧਿਆਣਾ ਵਿੱਚ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਇੱਕ ਵਿਅਕਤੀ ਨੇ ਲੋਕਾਂ ਵਿੱਚ ਲੱਡੂ ਵੰਢ ਕੇ ਸ਼ਿਵ ਸੈਨਾ ਸਮਾਜਵਾਦੀ ਦਾ ਵਿਰੋਧ ਕਰਕੇ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਪੁਲਿਸ ਨੇ ਅਣਪਛਾਤੇ ਹਮਲਾਵਰ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ