ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬਟਾਲਾ 'ਚ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ 'ਤੇ ਚੱਲੀਆ ਗੋਲੀਆਂ ,ਰਾਜੀਵ ਮਹਾਜਨ ,ਉਸਦਾ ਪੁੱਤਰ ਅਤੇ ਭਰਾ ਜ਼ਖਮੀ
Batala News : ਬਟਾਲਾ 'ਚ ਜੁਰਮ ਦੀਆਂ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚ
![ਬਟਾਲਾ 'ਚ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ 'ਤੇ ਚੱਲੀਆ ਗੋਲੀਆਂ ,ਰਾਜੀਵ ਮਹਾਜਨ ,ਉਸਦਾ ਪੁੱਤਰ ਅਤੇ ਭਰਾ ਜ਼ਖਮੀ Shiv Sena Samajwadi leader Firing in Batala, Rajiv Mahajan, his son and brother injured ਬਟਾਲਾ 'ਚ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ 'ਤੇ ਚੱਲੀਆ ਗੋਲੀਆਂ ,ਰਾਜੀਵ ਮਹਾਜਨ ,ਉਸਦਾ ਪੁੱਤਰ ਅਤੇ ਭਰਾ ਜ਼ਖਮੀ](https://feeds.abplive.com/onecms/images/uploaded-images/2023/06/24/b38cef11d22952a5d7c643faa60d30b31687602284169345_original.jpg?impolicy=abp_cdn&imwidth=1200&height=675)
Shiv Sena Samajwadi leader
ਸਤਨਾਮ ਸਿੰਘ ਬਟਾਲਾ ਦੀ ਰਿਪੋਰਟ
Batala News : ਬਟਾਲਾ 'ਚ ਜੁਰਮ ਦੀਆਂ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਕਰ ਰਹੀ ਜਾਂਚ ,,,ਹਮਲਾਵਰਾਂ ਦੀ ਸੀਸੀਟੀਵੀ ਸਾਹਮਣੇ ਆਈ ਹੈ।
Batala News : ਬਟਾਲਾ 'ਚ ਜੁਰਮ ਦੀਆਂ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਕਰ ਰਹੀ ਜਾਂਚ ,,,ਹਮਲਾਵਰਾਂ ਦੀ ਸੀਸੀਟੀਵੀ ਸਾਹਮਣੇ ਆਈ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਦੁਕਾਨਦਾਰ ਰਾਜੀਵ ਮਹਾਜਨ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਹਨ। ਹਸਪਤਾਲ 'ਚ ਜ਼ੇਰੇ ਇਲਾਜ ਅਨਿਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰੀਬ 12 ਵਜੇ ਇਕ ਨੌਜਵਾਨ ਨੇ ਕਿਹਾ ਕਿ ਉਸਨੇ ਐਲਈਡੀ ਲੈਣੀ ਹੈ ਤੇ ਉਹ ਨੌਜਵਾਨ ਦੁਬਾਰਾ ਦੁਕਾਨ ਤੋਂ ਚਲਾ ਗਿਆ। ਏਨੇ ਚਿਰ ਨੂੰ ਉਸ ਦੇ ਨਾਲ ਇਕ ਹੋਰ ਨੌਜਵਾਨ ਅੰਦਰ ਆ ਗਿਆ ਤੇ ਉਨ੍ਹਾਂ ਨੇ ਸਾਡੇ ਉੱਤੇ ਤਾਬੜ-ਤੋੜ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ,ਜਿਸ ਨਾਲ ਉਹ, ਉਨ੍ਹਾਂ ਦਾ ਭਰਾ ਤੇ ਬੇਟਾ ਗੰਭੀਰ ਜ਼ਖ਼ਮੀ ਹੋ ਗਏ ਹਨ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਉਹਨਾਂ ਘਟਨਾ ਬਾਰੇ ਦੱਸਦੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰ ਦਿਤਾ ਗਿਆ ਹੈ ਅਤੇ ਸੀਸੀਟੀ ਵੀ ਖੰਗਾਲੀਆ ਜਾ ਰਹੀਆਂ ਹਨ ,ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ
ਇਹ ਵੀ ਪੜ੍ਹੋ :: ਪੰਜਾਬ 'ਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਹਰਿਆਣਾ ਵਿੱਚ 30 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)