ਪੜਚੋਲ ਕਰੋ

SHO ਤੇ ASI ਨੂੰ 6500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6,500 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ 6500 ਰੁਪਏ ਰਿਸ਼ਵਤ ਵਜੋਂ ਲੈ ਲਏ ਅਤੇ ਉਸਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ਏਟੀਐਮ ਕਾਰਡ ਜ਼ਬਤ ਕਰ ਲਿਆ।
ਉਹ ਮੁਲਾਜਮ ਉਸਦੀ ਗੱਡੀ ਅਤੇ ਦਸਤਾਵੇਜ਼ ਛੱਡਣ ਬਦਲੇ ਉਸ ਕੋਲੋਂ 50,000 ਰੁਪਏ ਦੀ ਹੋਰ ਮੰਗ ਕਰ ਰਹੇ ਹਨ। ਇਸ ਬਾਰੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ। ਉਕਤ ਦੋਸ਼ੀ ਪੁਲਿਸ ਮੁਲਾਜਮਾਂ ਨੇ ਉਸਦੀ ਗੱਡੀ ਨੂੰ ਦਸ ਦਿਨਾਂ ਤੱਕ ਆਪਣੇ ਕਬਜੇ ਵਿੱਚ ਰੱਖਿਆ ਅਤੇ ਜਦੋਂ ਉਸਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਤਾਂ ਉਸਨੂੰ ਗੱਡੀ ਸਮੇਤ ਸਾਰੇ ਦਸਤਾਵੇਜ ਵਾਪਸ ਕਰ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਦੋਵੇਂ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਸ਼ਿਕਾਇਤਕਰਤਾ ਕੋਲੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਅਤੇ 50,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਉਪਰੋਕਤ ਦੋਵਾਂ ਪੁਲਿਸ ਮੁਲਾਜਮਾਂ ਦੇ ਖਿਲਾਫ ਆਈਪੀਸੀ ਦੀ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget