ਪਟਿਆਲਾ: ਇਥੋਂ ਦੀ ਵਿਜ਼ੀਲੈਂਸ ਵਿਭਾਗ ਦੀ ਟੀਮ ਵੱਲੋਂ ਵੁਮੈਨ ਸੈੱਲ ਦੀ ਐਸਐਚਓ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਵਿਜ਼ੀਲੈਂਸ ਬਿਊਰੋ ਨੇ ਪਟਿਆਲਾ ਦੇ ਵੁਮੈਨ ਸੈੱਲ ਦੀ ਐਸਐਸਓ ਬਲਵਿੰਦਰ ਕੌਰ ਨੂੰ ਦਾਜ ਦੇ ਮਾਮਲੇ 'ਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਦਰਅਸਲ ਬਲਵਿੰਦਰ ਕੌਰ ਨੇ ਦਾਜ ਦਾ ਮਾਮਲਾ ਰਫਾ-ਦਫਾ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਗ੍ਰਿਫਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।