ਚੰਡੀਗੜ੍ਹ: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ (Viral Video) ਹੋ ਰਹੀ ਹੈ ਜਿਸ ਵਿੱਚ ਥਾਣੇਦਾਰ ਕਿਸਾਨਾਂ ਨੂੰ ਧਮਕਾ ਰਿਹਾ ਹੈ। ਪਤਾ ਲੱਗਾ ਹੈ ਕਿ ਇਹ ਵੀਡੀਓ ਥਾਣਾ ਬਨੂੜ (Banur Police Station) ਦੇ ਐਸਐਚਓ ਬਲਵਿੰਦਰ ਸਿੰਘ (SHO Balwinder Singh) ਦੀ ਹੈ ਜੋ ਕਿਸਾਨਾਂ ਨਾਲ ਤਿੱਖੀ ਬਹਿਸ ਕਰ ਰਿਹਾ ਹੈ। ਥਾਣੇਦਾਰ ਇੰਨੇ ਤੈਸ਼ ਵਿੱਚ ਦਿਖਾਈ ਦੇ ਰਿਹਾ ਹੈ ਕਿ ਉਹ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤ ਰਿਹਾ ਹੈ। ਉਧਰ, ਵੱਖ-ਵੱਖ ਕਿਸਾਨ ਲੀਡਰਾਂ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਤੇ ਪੁਲਿਸ ਅਧਿਕਾਰੀਆਂ ਤੋਂ ਥਾਣੇਦਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।






ਦਰਅਸਲ ਐਤਵਾਰ ਨੂੰ ਦਰਜਨਾਂ ਕਿਸਾਨ ਬਨੂੜ ਦੇ ਖੇਡ ਸਟੇਡੀਅਮ ਵਿੱਚ ਆ ਰਹੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਖ਼ਿਲਾਫ਼ ਪ੍ਰਦਰਸ਼ਨ (Farmers Protest) ਕਰਨ ਲਈ ਇਕੱਠੇ ਹੋਏ ਸਨ। ਕਿਸਾਨ ਸ਼ਾਂਤਮਈ ਢੰਗ ਨਾਲ ਸਟੇਡੀਅਮ ਦੇ ਬਾਹਰ ਸੜਕ ਦੇ ਡਿਵਾਈਡਰ ’ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰ ਰਹੇ ਸਨ ਕਿ ਥਾਣਾ ਮੁਖੀ ਨੇ ਉਨ੍ਹਾਂ ਨੂੰ ਸੜਕ ਦੇ ਦੂਜੇ ਪਾਸੇ ਜਾ ਕੇ ਮੁਜ਼ਾਹਰਾ ਕਰਨ ਲਈ ਕਥਿਤ ਤੌਰ ’ਤੇ ਦਬਾਅ ਪਾਇਆ।


ਇਸ ਦੌਰਾਨ ਥਾਣਾ ਮੁਖੀ ਦੀ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਨਾਲ ਬਹਿਸ ਹੋਈ ਤੇ ਮਗਰੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨਾਲ ਤਕਰਾਰ ਹੋਈ। ਇਸ ਸਮੇਂ ਥਾਣਾ ਮੁਖੀ ਨੇ ਕਿਸਾਨਾਂ ਲਈ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ।


ਦੂਜੇ ਪਾਸੇ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਕਿਹਾ ਕਿ ਪਟਵਾਰੀ ਦੀ ਅਸਾਮੀ ਲਈ ਪੇਪਰ ਕਾਰਨ ਸੜਕ ’ਤੇ ਭੀੜ ਸੀ ਤੇ ਕਿਸਾਨ ਸੜਕ ਜਾਮ ਕਰਨਾ ਚਾਹੁੰਦੇ ਸਨ। ਉਹ ਕਿਸਾਨਾਂ ਨੂੰ ਸੜਕ ਉੱਤੇ ਆਉਣ ਤੋਂ ਰੋਕ ਰਹੇ ਸਨ। ਉਨ੍ਹਾਂ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ਾਂ ਨੂੰ ਨਕਾਰਿਆ।


ਇਹ ਵੀ ਪੜ੍ਹੋ: Students Corona Positive : ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ 21 ਵਿਦਿਆਰਥੀ ਕੋਰੋਨਾ ਪੌਜ਼ੇਟਿਵ, ਸਕੂਲ ਬੰਦ ਕਰਨ ਦੇ ਹੁਕਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904