ਚੰਡੀਗੜ੍ਹ: ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸੂਬਾ ਸਰਕਾਰ ਸਖ਼ਤ ਕਦਮ ਚੁੱਕ ਰਹੀ ਹੈ। ਅੰਮ੍ਰਿਤਸਰ ਦੇ ਇੱਕ ਥਾਣੇ ਦੇ ਐਸਐਚਓ ਨੂੰ ਨਾਜਾਇਜ਼ ਮਾਈਨਿੰਗ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੀਮਾ ਸੁਰੱਖਿਆ ਬਲ ਦੇ ਇਸ਼ਾਰੇ 'ਤੇ ਸਰਹੱਦੀ ਪੱਟੀ ਖੇਤਰ 'ਚ ਗੈਰ-ਕਾਨੂੰਨੀ ਮਾਈਨਿੰਗ ਇਕ ਵੱਡਾ ਮੁੱਦਾ ਬਣ ਗਈ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਗੈਰ-ਕਾਨੂੰਨੀ ਮਾਈਨਿੰਗ 'ਤੇ ਸਵਾਲ ਉਠਾਏ ਸਨ।


ਇਹ ਦੋਸ਼ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਭਿੰਡੀਸੈਦਾ ਥਾਣੇ ਦੇ ਐਸਐਚਓ ਜਸਵਿੰਦਰ ਸਿੰਘ ’ਤੇ ਪਿਆ ਹੈ। ਜਸਵਿੰਦਰ ਸਿੰਘ ਨੂੰ ਐਸਐਸਪੀ ਦਿਹਾਤੀ ਸਵਪਨਾ ਸ਼ਰਮਾ ਦੇ ਹੁਕਮਾਂ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਉਸ 'ਤੇ ਦੋਸ਼ ਹੈ ਕਿ ਉਹ ਆਪਣੇ ਇਲਾਕੇ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ 'ਚ ਨਾਕਾਮ ਰਿਹਾ ਹੈ। ਜਿਸ ਤੋਂ ਬਾਅਦ ਐਤਵਾਰ ਨੂੰ ਹੀ ਐਸਐਸਪੀ ਦਿਹਾਤੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ।


ਇਹ ਵੀ ਪੜ੍ਹੋ- ਚੀਨੀ ਵਾਇਰਸ ਨਾਲ ਝੋਨੇ ਦੀ ਫਸਲ ਹੋਈ ਬਰਬਾਦ, ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ: ਅਕਾਲੀ ਦਲ 


ਭਿੰਡੀਸੈਦਾ ਦੇ ਆਸ-ਪਾਸ ਨਾਜਾਇਜ਼ ਮਾਈਨਿੰਗ ਹੋ ਰਹੀ ਸੀ


ਭਿੰਡੀਸੈਦਾ ਇਲਾਕੇ ਵਿੱਚ ਲਗਾਤਾਰ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਪਿਛਲੇ ਦਿਨੀਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਸੀ ਕਿ ਪਿੰਡ ਕੋਟ ਸਿੱਧੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚ ਲਗਾਤਾਰ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਸਵਿੰਦਰ ਸਿੰਘ ਇਸ ਨੂੰ ਰੋਕਣ ਵਿੱਚ ਅਸਫਲ ਰਿਹਾ।


ਇਹ ਵੀ ਪੜ੍ਹੋ- ਵੱਡੀ ਖ਼ਬਰ: MMS ਸਕੈਂਡਲ ਮਾਮਲੇ 'ਚ ਦੂਜੀ ਗ੍ਰਿਫ਼ਤਾਰੀ, ਸ਼ਿਮਲਾ ਤੋਂ ਨੌਜਵਾਨ ਕਾਬੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ- Punjab Breaking News LIVE: ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ 'ਤੇ ਹੰਗਾਮਾ, ਸੀਐਮ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਆਦੇਸ਼, ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ, ਸੁਖਬੀਰ ਬਾਦਲ ਤੇ ਪ੍ਰਤਾਪ ਬਾਜਵਾ ਨੂੰ ਖੁੱਲ੍ਹੀ ਵੰਗਾਰ, ਗੁਰਦੁਆਰੇ ’ਚ ਝੜਪ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਐਕਸ਼ਨ