(Source: ECI/ABP News/ABP Majha)
PM Kisan : ਪੰਜਾਬ ਦੇ 14,47,353 ਕਿਸਾਨਾਂ ਨੂੰ ਝਟਕਾ, ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤੋਂ ਹੋਏ ਬਾਹਰ
ਉਨ੍ਹਾਂ ਨੂੰ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ ਕਿਸਾਨਾਂ ਨੂੰ ਕੇਂਦਰੀ ਸਕੀਮ ਤਹਿਤ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਨਹੀਂ ਮਿਲੇਗੀ। ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ...
Pradhan Mantri Kisan Nidhi Yojana: ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ ਕਿਸਾਨਾਂ ਨੂੰ ਕੇਂਦਰੀ ਸਕੀਮ ਤਹਿਤ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਨਹੀਂ ਮਿਲੇਗੀ। ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਇਹ ਕਿਸਾਨ ਆਪਣੇ ਆਧਾਰ ਨੰਬਰਾਂ ਨੂੰ ਆਪਣੇ ਬੈਂਕ ਖਾਤਿਆਂ ਨਾਲ ਲਿੰਕ ਨਹੀਂ ਕਰ ਸਕੇ ਜਾਂ ਫਿਰ ਆਨਲਾਈਨ ਕੇਵਾਈਸੀ ਨੂੰ ਪੂਰਾ ਨਹੀਂ ਕਰ ਸਕੇ।
ਹਾਸਲ ਜਾਣਕਾਰੀ ਮੁਤਾਬਕ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਦੇ ਪੰਜਾਬ ਵਿਚਲੇ ਲਾਭਪਾਤਰੀਆਂ ਦੀ ਗਿਣਤੀ ਦਸੰਬਰ 2019-ਮਾਰਚ 2020 ਵਿੱਚ 23,01,313 ਸੀ ਜੋ ਹੁਣ ਅਪਰੈਲ-ਜੁਲਾਈ 2023 ਵਿੱਚ ਘਟ ਕੇ 8,53,980 ਰਹਿ ਗਈ ਹੈ। ਇਨ੍ਹਾਂ ਤਿੰਨ ਸਾਲਾਂ ਦੌਰਾਨ ਪੰਜਾਬ ਦੇ 14,47,353 ਕਿਸਾਨਾਂ ਦੀ ਗਿਣਤੀ ਘੱਟ ਗਈ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਨੀਅਤ ਹੀ ਪੰਜਾਬ ਦੇ ਕਿਸਾਨ ਪ੍ਰਤੀ ਮਾੜੀ ਹੈ ਜਿਸ ਕਰਕੇ ਸਕੀਮ ਦੇ ਲਾਭਾਪਾਤਰੀ ਕਿਸਾਨਾਂ ਦੀ ਗਿਣਤੀ ਵਿਚ ਕਮੀ ਆਈ ਹੈ।
ਦੱਸ ਦਈਏ ਕਿ ਕੇਂਦਰੀ ਸਕੀਮ ਤਹਿਤ ਕਿਸਾਨਾਂ ਨੂੰ ਤਿੰਨ ਕਿਸ਼ਤਾਂ ਵਿੱਚ ਸਾਲਾਨਾ ਛੇ ਹਜ਼ਾਰ ਮਿਲਦੇ ਹਨ। ਜਦੋਂ ਇਹ ਕੇਂਦਰੀ ਸਕੀਮ ਸ਼ੁਰੂ ਕੀਤੀ ਗਈ ਸੀ ਤਾਂ ਉਦੋਂ ਸ਼ੁਰੂਆਤੀ ਪੜਾਅ ’ਤੇ ਹੀ 2022 ਵਿੱਚ ਪੰਜਾਬ ਦੇ ਕਰੀਬ 5.41 ਲੱਖ ਕਿਸਾਨਾਂ ਨੂੰ ਸਕੀਮ ਚੋਂ ਬਾਹਰ ਕਰ ਦਿੱਤਾ ਗਿਆ ਸੀ।
ਹਾਸਲ ਜਾਣਕਾਰੀ ਅਨੁਸਾਰ ਇਸ ਸਕੀਮ ਤਹਿਤ 17.59 ਲੱਖ ਕਿਸਾਨਾਂ ਨੂੰ ਦੋ ਹਜ਼ਾਰ ਰੁਪਏ ਦੀਆਂ 12 ਕਿਸ਼ਤਾਂ ਪ੍ਰਾਪਤ ਹੋਈਆਂ ਹਨ। ਸਕੀਮ ਤਹਿਤ 13ਵੀਂ ਤੇ 14ਵੀਂ ਕਿਸ਼ਤ ਵੰਡੇ ਜਾਣ ਤੋਂ ਪਹਿਲਾਂ ਇਸ ਸਕੀਮ ਦੇ ਰਜਿਸਟਰਡ ਲਾਭਪਾਤਰੀ ਲੋੜੀਂਦੇ ਦਸਤਾਵੇਜ਼ ਅਪਲੋਡ ਨਹੀਂ ਕਰ ਸਕੇ। ਬੇਸ਼ੱਕ ਅਗਸਤ 2021 ਤੋਂ ਲਾਭਪਾਤਰੀ ਕਿਸਾਨਾਂ ਦਾ ਅੰਕੜਾ ਸ਼ੁਰੂ ਹੋਇਆ ਸੀ ਪਰ ਇਨ੍ਹਾਂ ਵਿੱਚ ਪਹਿਲੀ ਵੱਡੀ ਕਟੌਤੀ ਦਸੰਬਰ 2021-ਮਾਰਚ 2022 ਦੀ ਕਿਸ਼ਤ ਦੀ ਵੰਡ ਸਮੇਂ ਦੇਖਣ ਨੂੰ ਮਿਲੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ