Punjab Government Employees : ਪੰਜਾਬ ਦੇ ਸਰਕਾਰੀ ਕਰਮਚਾਰੀ (Punjab Government Employees ) ਹੁਣ ਆਪਣੇ ਜਨਰਲ ਪ੍ਰੋਵੀਡੈਂਟ ਫੰਡ (ਜੀਪੀਐਫ) ਖਾਤੇ ਵਿੱਚ ਜਮ੍ਹਾਂ ਰਕਮ ਤੋਂ ਵੱਧ ਵਿਆਜ ਨਹੀਂ ਕਮਾ ਸਕਣਗੇ। ਕਿਉਂਕਿ ਕੇਂਦਰ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਮੁਲਾਜ਼ਮ ਹੁਣ ਆਪਣੇ ਜੀਪੀਐਫ ਖਾਤੇ ਵਿੱਚ ਇੱਕ ਸਾਲ ਵਿੱਚ ਸਿਰਫ਼ 5 ਲੱਖ ਰੁਪਏ ਹੀ ਜਮ੍ਹਾਂ ਕਰਵਾ ਸਕਣਗੇ।
ਇਸ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ (Punjab Government Employees) ਲਈ ਜੀਪੀਐਫ ਖਾਤੇ ਵਿੱਚ ਨਕਦੀ ਜਮ੍ਹਾਂ ਕਰਵਾਉਣ ਦੀ ਕੋਈ ਸੀਮਾ ਨਹੀਂ ਸੀ। ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਖਾਤੇ 'ਚ ਜਮ੍ਹਾ ਪੈਸਿਆਂ 'ਤੇ ਸੱਤ ਫੀਸਦੀ ਤੋਂ ਵੱਧ ਵਿਆਜ ਵੀ ਮਿਲਦਾ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਤੋਂ ਬਾਅਦ ਹੁਣ ਸਰਕਾਰੀ ਕਰਮਚਾਰੀ ਆਪਣੀ ਤਨਖ਼ਾਹ ਦੇ ਸਿਰਫ਼ 40 ਹਜ਼ਾਰ ਰੁਪਏ ਹੀ ਜੀਪੀਐਫ ਖਾਤੇ ਵਿੱਚ ਜਮ੍ਹਾਂ ਕਰਵਾ ਸਕਣਗੇ।
ਪੰਜਾਬ ਸਰਕਾਰ ਨੇ ਕੇਂਦਰੀ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਦਿੱਤੇ ਹਨ ਹੁਕਮ
ਕੇਂਦਰ ਸਰਕਾਰ ਨੇ ਪੰਜਾਬ 'ਤੇ ਲਾਗੂ ਕਲਾਜ਼-ਸੀ ਦੀ ਉਪ-ਧਾਰਾ-1 ਵਿਚ ਕੀਤੇ ਉਪਬੰਧਾਂ ਨੂੰ ਬਣਾਉਣ ਲਈ ਨਿਯਮ, 1962 ਦੇ ਨਿਯਮ 9 ਡੀ ਦੇ ਉਪ-ਨਿਯਮ (2) ਅਧੀਨ ਹਦਾਇਤਾਂ ਜਾਰੀ ਕੀਤੀਆਂ ਹਨ। ਕੇਂਦਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਾਲ 2023-24 ਦੌਰਾਨ ਸਾਰੇ ਕਰਮਚਾਰੀ ਅਤੇ ਅਧਿਕਾਰੀ ਜੀਪੀਐਫ ਵਿੱਚ 5 ਲੱਖ ਰੁਪਏ ਤੋਂ ਵੱਧ ਜਮ੍ਹਾਂ ਨਹੀਂ ਕਰਵਾ ਸਕਣਗੇ।
GPF ਵਿੱਚ ਪਹਿਲਾਂ ਹੀ 5 ਲੱਖ ਰੁਪਏ ਨਹੀਂ ਕੀਤੇ ਜਾਣਗੇ ਜਮ੍ਹਾ
ਜੇ ਵਿੱਤੀ ਸਾਲ 2023-24 ਦੌਰਾਨ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਦਾ ਜੀਪੀਐਫ ਪਹਿਲਾਂ ਹੀ 5 ਲੱਖ ਰੁਪਏ ਤੋਂ ਵੱਧ ਹੈ, ਤਾਂ ਬਾਕੀ ਮਹੀਨਿਆਂ ਵਿੱਚ ਸਬੰਧਤ ਕਰਮਚਾਰੀ/ਅਧਿਕਾਰੀ ਦਾ ਕੋਈ ਪੈਸਾ ਜੀਪੀਐਫ ਵਿੱਚ ਜਮ੍ਹਾ ਨਹੀਂ ਕੀਤਾ ਜਾਵੇਗਾ। ਇਸ ਨਵੇਂ ਨਿਯਮ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਨੇ ਵੀ ਆਪਣੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਇਸ ਤਹਿਤ ਜੀਪੀਐਫ ਯੋਗਦਾਨ ਨੂੰ ਤਨਖਾਹ ਦਾ ਘੱਟੋ-ਘੱਟ ਪੰਜ ਫੀਸਦੀ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ