Taran Tarn News: ਪੰਜਾਬ ਦੇ ਤਰਨਤਾਰਨ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਤਰਨਤਾਰਨ ਵਿੱਚ ਸਮਲਿੰਗੀ ਰਿਸ਼ਤੇ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਵਿਆਹ ਵਾਲੀ ਕੁੜੀ ਨੂੰ ਉਸ ਦੀ ਹੀ ਸਹੇਲੀ ਭਜਾ ਕੇ ਲੈ ਗਈ। ਉਹ ਦੋਵੇਂ ਆਪਸ ਵਿੱਚ ਵਿਆਹ ਕਰਵਾਉਣਾ ਚਾਹੁੰਦੀਆਂ ਸੀ। ਕੁੜੀ ਦੇ ਮਾਪਿਆਂ ਨੇ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਵਾਈ ਹੈ। 

Continues below advertisement

ਵਿਆਹ ਤੋਂ ਪਹਿਲਾਂ ਕੁੜੀ ਨੂੰ ਭਜਾ ਲੈ ਗਈ ਸਹੇਲੀ 

ਦੱਸ ਦੇਈਏ ਕਿ ਇਹ ਮਾਮਲਾ ਤਰਤਤਾਰਨ ਦੇ ਮਹੱਲਾ ਮੁਰਾਦਪੁਰਾ ਦਾ ਹੈ। ਇੱਥੇ 14 ਜਨਵਰੀ ਨੂੰ ਲਖਵਿੰਦਰ ਕੌਰ ਨਾਂ ਦੀ ਕੁੜੀ ਦਾ ਵਿਆਹ ਹੋਣ ਜਾ ਰਿਹਾ ਸੀ ਤੇ ਪਰਿਵਾਰ ਵੱਲੋਂ ਬੜੇ ਚਾਵਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਪਰਿਵਾਰ ਨੇ ਬਾਕਾਇਦਾ ਵਿਆਹ ਦੇ ਕਾਰਡ ਵੀ ਵੰਡ ਦਿੱਤੇ ਸਨ। ਪਰਿਵਾਰ ਦਾ ਦੋਸ਼ ਹੈ ਕਿ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਕੌਰ ਦੀ ਸਹੇਲੀ ਸੁਨੀਤਾ ਉਸ ਨੂੰ ਭਜਾ ਕੇ ਲੈ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੁਨੀਤਾ ਲਖਵਿੰਦਰ ਕੌਰ ਦਾ ਵਿਆਹ ਕਿਸੇ ਹੋਰ ਨਾਲ ਨਹੀਂ ਹੋਣ ਦੇਣਾ ਚਾਹੁੰਦੀ ਤੇ ਉਸ ਨਾਲ ਆਪ ਵਿਆਹ ਕਰਵਾਉਣਾ ਚਾਹੁੰਦੀ ਹੈ। 

Continues below advertisement

ਪਰਿਵਾਰ ਨੇ ਦੱਸਿਆ ਕਿ ਸੁਨੀਤਾ ਤੇ ਲਖਵਿੰਦਰ ਕੌਰ ਨੇ 9ਵੀਂ ਤੋਂ 12ਵੀਂ ਜਮਾਤ ਤਕ ਇਕੱਠਿਆਂ ਪੜ੍ਹਾਈ ਕੀਤੀ ਹੈ ਤੇ ਸੁਨੀਤਾ ਲਖਵਿੰਦਰ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕੁੜੀਆਂ ਬਾਲਗ ਹਨ। ਪਰਿਵਾਰ ਨੇ ਪੁਲਿਸ ਤੋਂ ਮਦਦ ਦੀ ਗੁਹਾਰ ਲਗਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।