ਸਿੱਧੂ ਮੂਸੇਵਾਲਾ ਨੂੰ ਨੇੜਿਓਂ ਗੋਲੀ ਮਾਰਨ ਵਾਲਾ ਸ਼ੂਟਰ ਅੰਕਿਤ ਸਿਰਸਾ ਗ੍ਰਿਫਤਾਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਰਹੱਸ 'ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਸਿੱਧੂ ਨੂੰ ਗੋਲੀ ਮਾਰਨ ਵਾਲਾ ਅੰਕਿਤ ਸਿਰਸਾ ਉਹੀ ਸ਼ੂਟਰ ਹੈ

Sidhu Moosewala Murder : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਅੰਕਿਤ ਸਿਰਸਾ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਸ਼ੂਟਰ ਅੰਕਿਤ ਸਿਰਸਾ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਰਹੱਸ 'ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਸਿੱਧੂ ਨੂੰ ਗੋਲੀ ਮਾਰਨ ਵਾਲਾ ਅੰਕਿਤ ਸਿਰਸਾ ਉਹੀ ਸ਼ੂਟਰ ਹੈ।
ਜਿਸ ਨੇ ਸਿੱਧੂ ਨੂੰ ਨੇੜਿਓਂ ਗੋਲੀ ਮਾਰੀ ਸੀ। ਇਹ ਪ੍ਰਿਅਵਰਤ ਫੌਜੀ ਦੇ ਨਾਲ ਆਪਣੀ ਕਾਰ ਵਿੱਚ ਸਵਾਰ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫੌਜੀ ਤੇ ਅੰਕਿਤ ਇਕੱਠੇ ਭੱਜ ਗਏ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ, ਕਿਉਂਕਿ ਸਿੱਧੂ ਮੂਸੇਵਾਲਾ ਕਤਲ ਰਹੱਸ 'ਚ 6 ਸ਼ੂਟਰ ਸਾਹਮਣੇ ਆਏ ਹਨ।






















