ਬਠਿੰਡਾ 'ਚ ਕਾਰੋਬਾਰੀ ਦੇ ਘਰ ਗੋਲੀਬਾਰੀ, 1 ਕਰੋੜ ਰੁਪਏ ਦੀ ਮੰਗੀ ਸੀ ਫਿਰੌਤੀ
ਬਠਿੰਡਾ ਸ਼ਹਿਰ ਦੀ ਰਾਮਾ ਮੰਡੀ 'ਚ ਕਾਰੋਬਾਰੀ ਅੰਕਿਤ ਗੋਇਲ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਵਟਸਐਪ 'ਤੇ ਕਾਲਰ ਨੇ ਖੁਦ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਦੀ ਧਮਕੀ ਦਿੱਤੀ ਹੈ।

ਚੰਡੀਗੜ੍ਹ: ਬਠਿੰਡਾ ਸ਼ਹਿਰ ਦੀ ਰਾਮਾ ਮੰਡੀ 'ਚ ਕਾਰੋਬਾਰੀ ਅੰਕਿਤ ਗੋਇਲ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਵਟਸਐਪ 'ਤੇ ਕਾਲਰ ਨੇ ਖੁਦ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਦੀ ਧਮਕੀ ਦਿੱਤੀ ਹੈ। ਕੁਝ ਦਿਨ ਪਹਿਲਾਂ ਵਪਾਰੀ ਦੇ ਘਰ 'ਤੇ ਗੋਲੀਬਾਰੀ ਹੋਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਤੋਂ ਬਾਅਦ ਇੱਕ ਪਾਸੇ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਦੂਜੇ ਪਾਸੇ ਗੈਂਗਸਟਰਾਂ ਦੇ ਨਾਮ 'ਤੇ ਲੋਕਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਸਾਹਮਣੇ ਆ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ (Bathinda) ਦੇ ਕਸਬਾ ਰਾਮਾ ਮੰਡੀ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਕਾਰੋਬਾਰੀ ਅੰਕਿਤ ਗੋਇਲ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ।
ਇਹ ਵੀ ਪੜ੍ਹੋ- ਸੀਐਮ ਭਗਵੰਤ ਦਾ ਕਿਸਾਨਾਂ ਲਈ ਐਲਾਨ, ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਅੰਨਦਾਤੇ ਨੂੰ ਮੰਡੀਆਂ 'ਚ ਰੁਲਣ ਨਹੀਂ ਦੇਵਾਂਗੇ
ਅੰਕਿਤ ਗੋਇਲ ਨੂੰ ਵਟਸਐਪ 'ਤੇ ਕਾਲ ਆਈ। ਕਾਲਰ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ, ਇਸ ਤੋਂ ਪਹਿਲਾਂ 17 ਸਤੰਬਰ ਨੂੰ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ। ਫਿਰੌਤੀ ਨਾ ਦੇਣ 'ਤੇ ਕਾਰੋਬਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਨੇ ਅੰਕਿਤ ਗੋਇਲ ਦੀ ਸ਼ਿਕਾਇਤ 'ਤੇ ਅਣਪਛਾਤੇ ਲੋਕਾਂ ਖਿਲਾਫ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋੋ- ਕੇਜਰੀਵਾਲ ਨੇ ਸੀਐਮ ਭਗਵੰਤ ਮਾਨ ਦੀ ਕੀਤੀ ਰੱਜ ਕੇ ਪ੍ਰਸੰਸਾ, ਮਾਨ ਨੇ ਜਿੰਨਾ 6 ਮਹੀਨਿਆਂ 'ਚ ਕੰਮ ਕੀਤਾ, ਕੋਈ ਪਿਛਲੇ 75 ਸਾਲਾਂ 'ਚ ਨਹੀਂ ਕਰ ਸਕਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
