(Source: ECI/ABP News/ABP Majha)
ਦੁਕਾਨਾਂ ਬੰਦ, ਸ਼ਰਾਬ ਦੇ ਠੇਕੇ ਖੁੱਲ੍ਹੇ, ਵੇਖਦਿਆਂ ਹੀ ਕੈਪਟਨ ਖਿਲਾਫ ਡਟ ਗਏ ਦੁਕਾਨਦਾਰ
ਦੁਕਾਨਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਕਾਰੋਬਾਰ ਨੂੰ ਗੈਰ ਜ਼ਰੂਰੀ ਕਰਾਰ ਦੇ ਕੇ ਬੰਦ ਕਰ ਦਿਤਾ ਹੈ ਪਰ ਸ਼ਰਾਬ ਜ਼ਰੂਰੀ ਵਸਤੂਆਂ ਦੀ ਸ਼੍ਰੇਣੀ ਵਿੱਚ ਲਿਆਂਦੀ ਹੈ। ਜਦੋਂਕਿ ਸ਼ਰਾਬ ਦੇ ਸਮਾਜ ਵਿੱਚ ਮਾੜੇ ਨਤੀਜਿਆਂ ਤੋਂ ਸਾਰੇ ਭਲੀਭਾਂਤ ਜਾਣਦੇ ਹਨ।
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਕੱਪੜਾ, ਮਨਿਆਰੀ, ਹੌਜਰੀ, ਫੁਟਵੀਅਰ ਸਮੇਤ ਰੋਜ਼ਾਨਾ ਘਰੇਲੂ ਸਾਮਾਨ ਵਾਲੀਆਂ ਦੁਕਾਨਾਂ ਲੌਕਡਾਉਨ ਵਿੱਚ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ਜਿਨ੍ਹਾਂ 'ਤੇ ਸਖਤੀ ਨਾਲ ਅਮਲ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਲਈ ਬੁੱਧਵਾਰ ਤੋਂ ਸ਼ਰਾਬ ਦੇ ਠੇਕੇ ਖੋਲ੍ਹ ਦਿਤੇ ਗਏ ਹਨ।
ਇਸ ਤੋਂ ਬਾਅਦ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਦੁਕਾਨਦਾਰਾਂ ਵਿੱਚ ਭਾਰੀ ਰੋਸ ਫੈਲ ਗਿਆ ਹੈ। ਪਾਬੰਦੀ ਝੱਲ ਰਹੇ ਦੁਕਾਨਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਕਾਰੋਬਾਰ ਨੂੰ ਗੈਰ ਜ਼ਰੂਰੀ ਕਰਾਰ ਦੇ ਕੇ ਬੰਦ ਕਰ ਦਿਤਾ ਹੈ ਪਰ ਸ਼ਰਾਬ ਜ਼ਰੂਰੀ ਵਸਤੂਆਂ ਦੀ ਸ਼੍ਰੇਣੀ ਵਿੱਚ ਲਿਆਂਦੀ ਹੈ। ਜਦੋਂਕਿ ਸ਼ਰਾਬ ਦੇ ਸਮਾਜ ਵਿੱਚ ਮਾੜੇ ਨਤੀਜਿਆਂ ਤੋਂ ਸਾਰੇ ਭਲੀਭਾਂਤ ਜਾਣਦੇ ਹਨ।
ਉਨ੍ਹਾਂ ਨੇ ਕਿਹਾ ਕਿ ਚੋਣਾਂ ਵਿੱਚ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ ਕੇ ਕਸਮ ਖਾਧੀ ਸੀ ਕਿ ਮੈਂ ਪੰਜਾਬ ਨੂੰ ਨਸ਼ਾ ਮੁਕਤ ਕਰਾਂਗਾ ਪਰ ਸਰਕਾਰ ਨੇ ਆਪ ਹੀ ਸ਼ਰਾਬ ਦੇ ਠੇਕੇ ਖੋਲ੍ਹ ਦਿਤੇ ਹਨ।
ਉਨ੍ਹਾਂ ਕਿਹਾ ਅਸੀਂ ਇਸ ਦੀ ਕੜੀ ਨਿੰਦਾ ਕਰਦੇ ਹਾਂ। ਸਰਕਾਰ ਨੂੰ ਚਾਹੀਦਾ ਹੈ ਕਿ ਥੋੜ੍ਹਾ ਸਮਾਂ ਸਾਨੂੰ ਵੀ ਦੁਕਾਨਾਂ ਖੋਲ੍ਹਣ ਲਈ ਇਜਾਜ਼ਤ ਦਿੱਤੀ ਜਾਵੇ, ਕਿਉਂਕਿ ਅਸੀਂ ਵੀ ਆਪਣਾ ਪਰਿਵਾਰ ਪਾਲਣਾ ਹੈ ਤੇ ਦੁਕਾਨਾਂ ਉਤੇ ਲੱਗੇ ਵਰਕਰਾਂ ਨੂੰ ਵੀ ਉਨ੍ਹਾਂ ਦੀ ਤਨਖਾਹ ਦੇਣੀ ਹੈ।
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਕੀਤੀ ਹੈ ਪਰ ਦੁਕਾਨਦਾਰ ਸਰਕਾਰ ਦੇ ਫੈਸਲੇ ਤੋਂ ਨਰਾਜ਼ ਹਨ।
ਇਹ ਵੀ ਪੜ੍ਹੋ: Punjab Haryana High Court: ਹਾਈਕੋਰਟ ਵੱਲੋਂ ਮਰੀਜ਼ਾਂ ਨੂੰ ਘਰਾਂ ‘ਚ ਆਕਸੀਜ਼ਨ ਉਪਲੱਬਧ ਕਰਾਉਣ ਦੇ ਹੁਕਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin