(Source: ECI/ABP News)
ਅੱਜ ਸ਼ਾਮ ਪੰਜ ਵਜੇ ਹੋ ਜਾਣਗੇ ਸਾਰੇ ਬਾਜ਼ਾਰ ਬੰਦ, ਪੁਲਿਸ ਨੇ ਕੀਤੀਆਂ ਤਿਆਰੀਆਂ
ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਪੀਸੀਆਰ ਵੈਨ ਵਿੱਚ ਸਪੀਕਰ ਰਾਹੀਂ ਦੁਕਾਨਦਾਰਾਂ ਨੂੰ 5 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਕਿਹਾ ਗਿਆ। ਇਸ ਨੂੰ ਲੈ ਕੇ ਦੁਕਾਨਦਾਰਾਂ ਵਿੱਚ ਕਾਫੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ।
![ਅੱਜ ਸ਼ਾਮ ਪੰਜ ਵਜੇ ਹੋ ਜਾਣਗੇ ਸਾਰੇ ਬਾਜ਼ਾਰ ਬੰਦ, ਪੁਲਿਸ ਨੇ ਕੀਤੀਆਂ ਤਿਆਰੀਆਂ Shops will be closed at 5pm today Police prepare to fulfil corona guidelines ਅੱਜ ਸ਼ਾਮ ਪੰਜ ਵਜੇ ਹੋ ਜਾਣਗੇ ਸਾਰੇ ਬਾਜ਼ਾਰ ਬੰਦ, ਪੁਲਿਸ ਨੇ ਕੀਤੀਆਂ ਤਿਆਰੀਆਂ](https://feeds.abplive.com/onecms/images/uploaded-images/2021/04/27/db74be720a28d33464f8379952bac641_original.jpg?impolicy=abp_cdn&imwidth=1200&height=675)
ਲੁਧਿਆਣਾ: ਕੋਰੋਨਾ ਸੰਕਟ ਦੌਰਾਨ ਅੱਜ ਸ਼ਾਮ ਪੰਜ ਦੁਕਾਨਾਂ ਬੰਦ ਹੋ ਜਾਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਈਟ ਕਰਫਿਊ ਦਾ ਸਮਾਂ ਸ਼ਾਮ ਛੇ ਵਜੇ ਤੋਂ ਸਵੇਰੇ ਛੇ ਵਜੇ ਤੱਕ ਕਰ ਦਿੱਤਾ ਹੈ। ਇਸ ਲਈ ਪੁਲਿਸ ਦੀਆਂ ਪੀਸੀਆਰ ਵੈਨਾਂ 5 ਵਜੇ ਦੁਕਾਨਾਂ ਬੰਦ ਕਰਨ ਦੀ ਅਨਾਊਸਮੈਂਟ ਕਰ ਰਹੀਆਂ ਹਨ।
ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਪੀਸੀਆਰ ਵੈਨ ਵਿੱਚ ਸਪੀਕਰ ਰਾਹੀਂ ਦੁਕਾਨਦਾਰਾਂ ਨੂੰ 5 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਕਿਹਾ ਗਿਆ। ਇਸ ਨੂੰ ਲੈ ਕੇ ਦੁਕਾਨਦਾਰਾਂ ਵਿੱਚ ਕਾਫੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਲਿਹਾਜਾ ਜ਼ਿਲ੍ਹਾ ਪ੍ਰਸ਼ਾਸਨ ਨੇ 6 ਵਜੇ ਤੱਕ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਘਰ ਜਾਣ ਲਈ ਕਿਹਾ ਹੈ।
ਇਸ ਦੌਰਾਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਦੇ ਇਸ ਕਦਮ ਦੀ ਨਿੰਦਾ ਕੀਤੀ ਹੈ ਤੇ ਕਿਹਾ ਕਿ ਸਰਕਾਰ ਨੂੰ ਇਸ ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਦੁਕਾਨਦਾਰ ਵੀ ਆਪਣਾ ਘਰ ਚਲਾ ਸਕਣ ਤੇ ਆਪਣੇ ਖ਼ਰਚੇ ਕੱਢ ਸਕਣ। ਉਨ੍ਹਾਂ ਕਿਹਾ ਕਿ ਸ਼ਨੀਵਾਰ ਤੇ ਐਤਵਾਰ ਨੂੰ ਲੌਕਡਾਊਨ ਦੀ ਬਜਾਏ ਪੂਰੀ ਤਰ੍ਹਾਂ ਲੋਕਡਾਊਨ ਲਾਉਣਾ ਚਾਹੀਦਾ ਹੈ, ਤਾਂ ਜੋ ਲੋਕਾਂ ਵਿੱਚ ਭੰਬਲਭੂਸਾ ਨਾ ਪੈਦਾ ਹੋਵੇ।
ਥਾਣਾ ਕੋਤਵਾਲੀ ਦੇ ਐਸਐਚਓ ਹਰਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿ 5 ਵਜੇ ਤੱਕ ਸਾਰੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ ਤੇ 6 ਵਜੇ ਤੱਕ ਲੋਕ ਆਪਣੇ ਘਰਾਂ ਵਿੱਚ ਚਲੇ ਜਾਣ। ਇਸ ਕਾਰਨ ਅਸੀਂ ਪੀਸੀਆਰ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਤੇ ਇਹ ਅਨਾਊਂਸਮੈਂਟ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Corona Hospital: ਕੋਰੋਨਾ ਦੇ ਕਹਿਰ 'ਚ ਐਕਟਰ Gurmeet Choudhary ਵੱਲੋਂ 1000 ਬੈੱਡਾਂ ਦੇ ਹਸਪਤਾਲ ਖੋਲ੍ਹਣ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)