Gurdaspur news: ਹਲਕਾ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਸਕੂਲ ਦੇ ਬਾਹਰ ਵਿਦਿਆਰਥੀਆਂ ਵਿਚਾਲੇ ਤਕਰਾਰ ਹੋ ਗਈ।


ਦੱਸ ਦਈਏ ਕਿ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਵਿਚਾਲੇ ਤਕਰਾਰ ਇੰਨੀ ਵੱਧ ਗਈ ਕਿ ਇੱਕ ਵਿਦਿਆਰਥੀ ਨਾਲ ਆਏ ਨੌਜਵਾਨ ਨੇ ਗੋਲੀ ਚਲਾ ਦਿੱਤੀ।


ਗੋਲੀ ਲੱਗਣ ਦੇ ਨਾਲ ਨੇੜਿਓਂ ਜਾ ਰਹੇ ਨੌਵੀਂ ਕਲਾਸ ਦਾ ਵਿਦਿਆਰਥੀ ਅਤੇ ਸਕੂਲ ਦਾ ਚੌਂਕੀਦਾਰ ਜ਼ਖਮੀ ਹੋ ਗਿਆ। ਇਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ।


ਇਸ ਸਬੰਧੀ ਜ਼ਖ਼ਮੀ ਹੋਏ ਚੌਂਕੀਦਾਰ ਅਤੇ ਅਧਿਆਪਕ ਨੇ ਦੱਸਿਆ ਕਿ ਸਕੂਲ ਦੇ ਬਾਹਰ ਦੋ ਬੱਚੇ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਝਗੜਾ ਕਰ ਰਹੇ ਸੀ। ਜਿਨ੍ਹਾਂ ਦੀ ਪਛਾਣ ਲਾਲੀ ਅਤੇ ਗੁਰਸਾਹਿਲ ਵਜੋਂ ਹੋਈ ਹੈ।


ਇਹ ਵੀ ਪੜ੍ਹੋ:  FIGHT AGAINST DRUG: ਸਰਕਾਰ ਬਣਾਉਣੀ ਸੀ ਤਾਂ ਕਹਿੰਦੇ 'ਵਿਸ਼ਵਾਸ ਕਰੋ', ਹੁਣ ਹੱਥ ਖੜ੍ਹੇ ਕਰਕੇ ਕਹਿੰਦੇ 'ਅਰਦਾਸ ਕਰੋ' 


ਝਗੜੇ ਦੇ ਦੌਰਾਨ ਦਸਵੀਂ ਕਲਾਸ ਦੇ ਵਿਦਿਆਰਥੀ ਲਾਲੀ ਦੇ ਨਾਲ ਆਏ ਦੂਜੇ ਨੌਜਵਾਨ ਨੇ ਆਪਣੀ ਰਿਵਾਲਵਰ ਕੱਢਣ ਦੀ ਕੋਸ਼ਿਸ਼ ਕੀਤੀ। ਤਾਂ ਉਸੇ ਵੇਲੇ ਸਕੂਲ ਦੇ ਚੌਂਕੀਦਾਰ ਗੁਰਦਿਆਲ ਸਿੰਘ ਨੇ ਦੇਖ ਲਿਆ ਅਤੇ ਨੌਜਵਾਨ ਦਾ ਹੱਥ ਫੜ ਲਿਆ, ਇਸੇ ਦੌਰਾਨ ਗੋਲੀ ਥੱਲੇ ਜ਼ਮੀਨ ਵਿੱਚ ਚਲ ਗਈ।


ਇਸ ਕਰਕੇ ਨੇੜਿਓਂ ਜਾ ਰਹੇ ਨੌਵੀਂ ਜਮਾਤ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਅਤੇ ਸਕੂਲ ਦੇ ਚੌਂਕੀਦਾਰ ਦੀ ਲੱਤ 'ਤੇ ਗੋਲ਼ੀ ਦੇ ਸ਼ਰੜੇ ਲੱਗ ਗਏ।


ਜਿਸ ਕਰਕੇ ਉਹ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਬਾਅਦ ਵਿੱਚ ਹਸਪਤਾਲ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ ਹੈ।


ਉਨ੍ਹਾਂ ਨੇ ਦੱਸਿਆ ਕਿ ਗੋਲੀ ਚਲਾਉਣ ਤੋਂ ਬਾਅਦ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।


ਮੌਕੇ ‘ਤੇ ਪਹੁੰਚੇ ਡੀਐਸਪੀ ਮਨਿੰਦਰ ਪਾਲ ਸਿੰਘ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਆਰੋਪੀਆਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦਾ ਗੈਂਗਸਟਰ ਸਚਿਨ ਬਚੀ ਗ੍ਰਿਫਤਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।