Punjab News: ਗੁਰਦਾਸਪੁਰ ਦੇ ਬਟਾਲਾ 'ਚ ਦੋ ਧੜਿਆਂ 'ਚ ਲੜਾਈ ਤੋਂ ਬਾਅਦ ਗੋਲੀ ਚੱਲ ਗਈ। ਘਟਨਾ ਤੋਂ ਬਾਅਦ ਦੋਵੇਂ ਧੜੇ ਮੌਕੇ ਤੋਂ ਫ਼ਰਾਰ ਹੋ ਗਏ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲਲਿਤ ਕੁਮਾਰ ਮੌਕੇ ’ਤੇ ਪੁੱਜੇ। ਪੁਲਿਸ ਨੇ ਦੋਵਾਂ ਧੜਿਆਂ ਦੇ ਨੌਜਵਾਨਾਂ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Odisha Train Accident: ਓੜੀਸ਼ਾ ਰੇਲ ਹਾਦਸੇ ਉੱਤੇ CM Mann ਨੇ ਜਤਾਇਆ ਦੁੱਖ, ਹਾਦਸੇ 'ਚ ਸੈਂਕੜੇ ਲੋਕਾਂ ਦੀ ਹੋਈ ਹੈ ਮੌਤ


ਇਹ ਘਟਨਾ ਜਲੰਧਰ ਰੋਡ ਚਿੱਟੀ ਗਰਾਊਂਡ ਸਥਿਤ ਆਈਲੈਟਸ ਸੈਂਟਰ ਦੇ ਬਾਹਰ ਵਾਪਰੀ। ਨੌਜਵਾਨਾਂ ਦੇ ਦੋ ਗੁੱਟ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਉਲਝ ਗਏ। ਪਹਿਲਾਂ ਇਹ ਝਗੜਾ ਗਾਲ੍ਹਾਂ ਕੱਢਣ ਤੱਕ ਸੀ ਪਰ ਇਸੇ ਦੌਰਾਨ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਖ਼ੈਰੀਅਤ ਰਹੀ ਕਿ ਗੋਲੀ ਲੱਗਣ ਕਾਰਨ ਕੋਈ ਜ਼ਖਮੀ ਨਹੀਂ ਹੋਇਆ। ਡੀਐਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।


ਗੋਲ਼ੀਆਂ ਚਲਾ ਕੇ ਦੋਸ਼ੀ ਹੋਏ ਫ਼ਰਾਰ


ਚਸ਼ਮਦੀਦਾਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਫਿਰ ਝਗੜਾ ਕਰਨ ਵਾਲੇ ਨੌਜਵਾਨ ਕਾਰ ਵਿੱਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਗੋਲੀ ਦਾ ਖੋਲ ਬਰਾਮਦ ਕਰ ਲਿਆ। ਜਿਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਕਾਰਾਂ ਦੇ ਨੰਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਮਿਲ ਸਕੇ।


ਇਹ ਵੀ ਪੜ੍ਹੋ: Punjab News: ਪਹਿਲਾ ਮੀਜੀਠੀਆ ਨੂੰ ਕਿਹਾ ਸੀ ਨਸ਼ੇ ਦਾ ਤਸਕਰ ਤੇ ਹੁਣ ਪਾਈ ਜੱਫੀ, ਵਰਕਰ ਹੋਏ ਨੇ ਨਿਰਾਸ਼-ਬਿੱਟੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।