Crime News: ਪੰਜਾਬ ਚ ਖ਼ੌਫ ਦੇ ਸਾਏ ਹੇਠ ਸਿਆਸੀ ਲੀਡਰ ! ਹੁਣ ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲ਼ੀਆਂ, ਬਾਈਕ 'ਤੇ ਸਵਾਰ ਹੋ ਕੇ ਆਏ 3 ਬਦਮਾਸ਼
ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ 'ਤੇ ਆਏ ਤੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਉਸ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲਿਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Punjab News: ਬਠਿੰਡਾ 'ਚ ਬਾਈਕ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਆਗੂ ਦੇ ਘਰ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਸ਼ਨੀਵਾਰ ਰਾਤ ਕਰੀਬ 11 ਵਜੇ ਬਾਈਕ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਅਣਪਛਾਤੇ ਨੌਜਵਾਨਾਂ ਵੱਲੋਂ ਆਗੂਆਂ ਦੇ ਘਰਾਂ 'ਤੇ ਫਾਇਰਿੰਗ ਕਰਨ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ 'ਤੇ ਆਏ ਤੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਉਸ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲਿਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਥਰਮਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇੱਕ ਅਕਾਲੀ ਆਗੂ ਦੇ ਲੜਕੇ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਬਾਈਕ ਸਵਾਰ ਨੌਜਵਾਨਾਂ ਨੇ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ। ਸਾਡੇ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ਅਤੇ ਅਸੀਂ ਤੀਜੇ ਦੀ ਪਛਾਣ ਕਰ ਰਹੇ ਹਾਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















