Firozpur News: ਸੂਬੇ ਕਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਅੰਦਰ ਲਗਾਤਾਰ ਲੁੱਟਾ ਖੋਹਾਂ ਦੇ ਨਾਲ ਨਾਲ ਗੋਲੀ ਚੱਲਣ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਸਰੇਆਮ ਗੈਂਗਸਟਰਾਂ ਵੱਲੋਂ ਫੋਨ ਕਰ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਅਤੇ ਨਾ ਦੇਣ ਤੇ ਕਾਰੋਬਾਰੀਆਂ ਦੇ ਘਰਾਂ ਤੇ ਹੁਣ ਗੋਲੀਆਂ ਚੱਲਣੀਆ ਸ਼ੁਰੂ ਹੋ ਚੁੱਕੀਆਂ ਹਨ।
ਤਾਜਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਤਲਵੰਡੀ ਭਾਈ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਸੁਨਿਆਰੇ ਦੇ ਘਰ 'ਤੇ ਅੱਧੀ ਰਾਤ ਗੋਲੀਆਂ ਚਲਾਈਆਂ ਗਈਆਂ ਹਨ। 
ਤੁਹਾਨੂੰ ਦੱਸ ਦਈਏ ਕਿ ਇਸ ਘਟਨਾ ਤੋਂ ਪਹਿਲਾਂ ਇਸ ਸੁਨਿਆਰੇ ਨੂੰ ਗੈਂਗਸਟਰਾਂ ਵੱਲੋਂ ਧਮਕੀ ਦੇ ਫਿਰੌਤੀ ਮੰਗਣ ਦਾ ਵੀ ਮਾਮਲਾ ਸਾਹਮਣੇ ਆਇਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਫਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਭਾਈ ਵਿੱਚ ਇੱਕ ਸੁਨਿਆਰੇ ਦੇ ਘਰ 'ਤੇ ਅੱਧੀ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਭਾਈ ਦੇ ਮਸ਼ਹੂਰ ਚੌਹਾਨ ਜਿਊਲਰਜ਼ ਦੇ ਮਾਲਕ ਦੇ ਘਰ ਰਾਤ ਇੱਕ ਵਜੇ ਦੇ ਕਰੀਬ ਇੱਕ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ ਹੈ। ਜਿਸਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਹਾਨ ਜਿਊਲਰਜ਼ ਦੇ ਮਾਲਕ ਪਰਮਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਸ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਜਿਸ ਸਬੰਧੀ ਉਹ ਕਈ ਵਾਰ ਪੁਲਿਸ ਨੂੰ ਸੂਚਿਤ ਕਰ ਚੁੱਕੇ ਹਨ।


ਬੀਤੇ ਦਿਨੀਂ ਵੀ ਇੱਕ ਗੈਂਗਸਟਰ ਵੱਲੋਂ ਉਸ ਕੋਲੋਂ ਫੋਨ ਕਾਲ ਤੇ ਫਿਰੌਤੀ ਮੰਗੀ ਗਈ ਸੀ ਅਤੇ ਧਮਕੀਆਂ ਦਿੱਤੀਆਂ ਗਈਆਂ ਸਨ। ਅਤੇ ਉਨ੍ਹਾਂ ਫਿਰੋਤੀ ਦੇਣ ਤੋਂ ਸਾਫ ਤੌਰ 'ਤੇ ਮਨਾਂ ਕਰ ਦਿੱਤਾ ਸੀ ਅਤੇ ਹੁਣ ਉਸਦੇ ਘਰ ਇਹ ਘਟਨਾ ਵਾਪਰ ਗਈ ਹੈ। 


ਉਨ੍ਹਾਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਕਿ ਉਨ੍ਹਾਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਕਿਉਂਕਿ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਉਸਨੂੰ ਧਮਕੀਆਂ ਮਿਲ ਚੁੱਕੀਆਂ ਹਨ। ਪਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ।


ਦੂਸਰੇ ਪਾਸੇ ਜਦੋਂ ਥਾਣਾ ਤਲਵੰਡੀ ਭਾਈ ਦੇ ਐੱਸਐੱਚ ਓ ਗੁਰਮੀਤ ਸਿੰਘ ਨਾਲ ਇਸ ਮਾਮਲੇ ਬਾਰੇ ਗੱਲਬਾਤ ਕੀਤੀ ਗਈ ਤਾਂ ਕਿਤੇ ਨਾ ਕਿਤੇ ਉਹ ਵੀ ਮੀਡੀਆ ਤੋਂ ਦੂਰੀ ਬਣਾਉਂਦੇ ਨਜਰ ਆਏ ਅਤੇ ਕੈਮਰੇ ਅੱਗੇ ਆਉਣ ਤੋਂ ਇਨਕਾਰ ਕਰ ਦਿੱਤਾ