Lok Sabha Election:ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੁੱਤਾ ਦਿਖਾਉਣ ਵਾਲੇ ਨੂੰ 10 ਹਜ਼ਾਰ ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਹੈ।
ਪੁੰਨੂ ਨੇ ਇਸ ਵੀਡੀਓ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਵਿੱਚ ਵੜ ਕੇ ਮਾਰਾਂਗੇ ਵਾਲੇ ਬਿਆਨ ਨੂੰ ਲੈ ਕੇ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਨੇ ਕਿਹਾ ਕਿ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ, ਪਾਕਿਸਤਾਨ ਵਿੱਚ ਹੋਏ ਕਤਲਾਂ ਬਦਲੇ ਮੋਦੀ, ਜੈਸ਼ੰਕਰ ਤੇ ਰਾਜਨਾਥ ਸਿੰਘ ਨੂੰ ਸਜ਼ਾ ਦਿੱਤੀ ਜਾਵੇਗੀ।
ਵੀਡੀਓ ਵਿੱਚ ਗੁਰਪਤਵੰਤ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੁੱਤੀ ਦਿਖਾ ਕੇ ਬੇਇੱਜ਼ਤ ਕਰਨ ਦੀ ਗੱਲ ਕਹੀ ਹੈ। ਇਸ ਨੇ ਕਿਹਾ ਕਿ ਜੋ ਇਹ ਕਰੇਗਾ ਉਸ ਨੂੰ 10 ਹਜ਼ਾਰ ਡਾਲਰ ਇਨਾਮ ਵਜੋਂ ਦਿੱਤਾ ਜਾਵੇਗਾ। ਗੁਰਪਤਵੰਤ ਪੰਨੂ ਅਮਰੀਕਾ ਤੋਂ ਇਲਾਵਾ ਇੰਗਲੈਂਡ ਤੇ ਕੈਨੇਡਾ ਵਿੱਚ ਆਪਣੀ ਗਤੀਵਿਧੀਆਂ ਚਲਾਉਂਦਾ ਹੈ ਤੇ ਆਏ ਦਿਨ ਉਸ ਵੱਲੋਂ ਵੀਡੀਓ ਸਾਂਝੀਆਂ ਕਰਕੇ ਲੋਕਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾਂਦਾ ਹੈ।
ਆਓ ਜਾਣਦੇ ਹਾਂ ਕੌਣ ਹੈ ਗੁਰਪਤਵੰਤ ਸਿੰਘ ਪੰਨੂ
ਗੁਰਪਤਵੰਤ ਪੰਨੂ ਪਿਛੋਕੜ ਤੋਂ ਪੰਜਾਬ ਤੇ ਹੁਣ ਇੱਕ ਕੈਨੇਡੀਅਨ ਤੇ ਅਮਰੀਕੀ ਨਾਗਰਿਕ ਹੈ ਜੋ ਸਿੱਖਸ ਫਾਰ ਜਸਟਿਸ ਦੇ ਜਨਰਲ ਵਕੀਲ ਵਜੋਂ ਕੰਮ ਕਰਦਾ ਹੈ। ਖਾਲਿਸਤਾਨ ਪੱਖੀ ਵਕੀਲ ਇੱਕ ਵੱਖਰੇ ਸਿੱਖ ਰਾਜ ਦੀ ਮੰਗ ਕਰਨ ਵਾਲੇ ਗ਼ੈਰ-ਬੰਧਿਤ ਰਾਏਸ਼ੁਮਾਰੀ (referendums) ਦਾ ਇੱਕ ਮੁੱਖ ਪ੍ਰਬੰਧਕ ਰਿਹਾ ਹੈ - ਜੋ ਕਿ ਕੈਨੇਡਾ, ਯੂਕੇ ਅਤੇ ਆਸਟ੍ਰੇਲੀਆ ਵਰਗੇ ਵੱਡੇ ਭਾਰਤੀ ਪ੍ਰਵਾਸੀਆਂ ਵਾਲੇ ਦੇਸ਼ਾਂ ਵਿੱਚ ਆਯੋਜਿਤ ਕੀਤਾ ਗਿਆ ਹੈ। ਪੰਨੂ ਦਾ ਕਹਿਣਾ ਹੈ ਕਿ ਭਾਰਤ ਰਾਏਸ਼ੁਮਾਰੀ ਮੁਹਿੰਮ ਚਲਾਉਣ ਲਈ ਮੈਨੂੰ ਮਾਰਨਾ ਚਾਹੁੰਦਾ ਹੈ।
ਮਾਝੇ ਵਿੱਚ ਹੋਇਆ ਸੀ ਪੰਨੂ ਦਾ ਜਨਮ
ਪੰਨੂ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਨਕੋਟ ਵਿੱਚ ਹੋਇਆ ਸੀ ਤੇ ਉਹ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਸਾਬਕਾ ਅਧਿਕਾਰੀ ਮਹਿੰਦਰ ਸਿੰਘ ਦਾ ਪੁੱਤਰ ਹੈ। ਮੰਨਿਆ ਜਾਂਦਾ ਹੈ ਕਿ ਉਹ 1990 ਦੇ ਦਹਾਕੇ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਇਆ ਸੀ ਅਤੇ ਉਸਨੇ 2007 ਵਿੱਚ SFJ ਦੀ ਸਥਾਪਨਾ ਕੀਤੀ ਸੀ। ਨਿਊਯਾਰਕ-ਅਧਾਰਤ ਸੰਗਠਨ ਭਾਰਤ ਵਿੱਚੋਂ ਖਾਲਿਸਤਾਨ ਨਾਮਕ ਇੱਕ ਆਜ਼ਾਦ ਸਿੱਖ ਰਾਜ ਦੀ ਵਕਾਲਤ ਕਰਦਾ ਹੈ।