ਅੰਮ੍ਰਿਤਸਰ: ਪੰਥ ਵਿੱਚੋਂ ਛੇਕੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰਨ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਹਦਾਇਤ ਕੀਤੀ ਹੈ ਕਿ ਪੰਥ ਵਿੱਚੋਂ ਛੇਕੇ ਵਿਅਕਤੀਆਂ ਸੁੱਚਾ ਸਿੰਘ ਲੰਗਾਹ, ਹਰਨੇਕ ਸਿੰਘ ਨਿਊਜ਼ੀਲੈਂਡ ਤੇ ਅਜਿਹੇ ਹੋਰਾਂ ਨਾਲ ਮਿਲਵਰਤਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹਾ ਨਾ ਕਰਨਾ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕਰਾਰ ਦਿੱਤਾ ਹੈ।
ਕਾਬਲੇਗੌਰ ਹੈ ਕਿ ਡੇਰਾ ਬਾਬਾ ਨਾਨਕ ਇਲਾਕੇ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਸ਼੍ਰੀ ਅਕਾਲ ਤਖ਼ਤ ਦੇ ਸਕੱਤਰੇਤ ਪੁੱਜੇ ਸਨ ਤੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਮੰਗ ਪੱਤਰ ਦਿੱਤਾ ਸੀ। ਸਿੱਖਾਂ ਨੇ ਕੁਝ ਸਮਾਗਮਾਂ ਵਿੱਚ ਲੰਗਾਹ ਵੱਲੋਂ ਸ਼ਿਰਕਤ ਕੀਤੇ ਜਾਣ ਦੇ ਹਵਾਲੇ ਵੀ ਮੰਗ ਪੱਤਰ ਵਿੱਚ ਦਰਜ ਕੀਤੇ ਹਨ ਤੇ ਖਬਰਾਂ ਨੱਥੀ ਕੀਤੀਆਂ ਹਨ। ਮੰਗ ਪੱਤਰ ’ਤੇ ਤੁਰੰਤ ਕਾਰਵਾਈ ਕਰਦਿਆਂ ਜਥੇਦਾਰ ਨੇ ਇਹ ਹਦਾਇਤ ਜਾਰੀ ਕੀਤੀ।
ਇਸ ਦੇ ਨਾਲ ਹੀ ਲੰਗਾਹ ਦੀ ਪ੍ਰਸੰਸਾ ਕਰਨ ਵਾਲੇ ਢਾਡੀ ਜਥੇ ਖੜਕ ਸਿੰਘ ਪਠਾਨਕੋਟ ਨੂੰ 10 ਦਿਨਾਂ ਵਿਚ ਸਪੱਸ਼ਟੀਕਰਨ ਦੇਣ ਦੀ ਵੀ ਹਦਾਇਤ ਕੀਤੀ ਗਈ ਹੈ। ਜਥੇ ’ਤੇ ਇਲਜ਼ਾਮ ਹੈ ਕਿ ਕਿ ਉਸ ਨੇ ਛੇਕੇ ਹੋਏ ਵਿਅਕਤੀ ਨੂੰ ਪੰਥ ਦੀ ਮਹਾਨ ਸ਼ਖ਼ਸੀਅਤ ਕਹਿ ਕੇ ਸੰਬੋਧਨ ਕੀਤਾ। ਯਾਦ ਰਹੇ ਲੰਗਾਹ 'ਤੇ ਬਲਾਤਕਾਰ ਦੇ ਇਲਜ਼ਾਮ ਲੱਗਣ ਮਗਰੋਂ ਉਸ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਇਸ ਕੇਸ ਵਿੱਚੋਂ ਲੰਗਾਹ ਬਰੀ ਹੋ ਗਏ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਪੰਥ ਵਿੱਚ ਸ਼ਾਮਲ ਨਹੀਂ ਕੀਤਾ ਗਿਆ।
ਲੰਗਾਹ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸ਼ਿਕੰਜਾ, ਸਿੱਖ ਸੰਗਤ ਨੂੰ ਦੂਰ ਰਹਿਣ ਦਾ ਹਦਾਇਤ
ਏਬੀਪੀ ਸਾਂਝਾ
Updated at:
25 Apr 2019 12:16 PM (IST)
ਪੰਥ ਵਿੱਚੋਂ ਛੇਕੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰਨ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਹਦਾਇਤ ਕੀਤੀ ਹੈ ਕਿ ਪੰਥ ਵਿੱਚੋਂ ਛੇਕੇ ਵਿਅਕਤੀਆਂ ਸੁੱਚਾ ਸਿੰਘ ਲੰਗਾਹ, ਹਰਨੇਕ ਸਿੰਘ ਨਿਊਜ਼ੀਲੈਂਡ ਤੇ ਅਜਿਹੇ ਹੋਰਾਂ ਨਾਲ ਮਿਲਵਰਤਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹਾ ਨਾ ਕਰਨਾ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕਰਾਰ ਦਿੱਤਾ ਹੈ।
- - - - - - - - - Advertisement - - - - - - - - -