ਪੜਚੋਲ ਕਰੋ
Advertisement
ਪੰਜਾਬ ਦੇ ਅਹਿਮ ਮੁੱਦਿਆ ਨੂੰ ਰਾਜਪਾਲ ਕੋਲ ਉਠਾਏਗੀ ਅਕਾਲੀ ਦਲ
ਅੱਜ ਸ਼੍ਰੋਮਣਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ ਦੌਰਾਨ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆ ਤੇ ਚਰਚਾ ਹੋਈ।
ਚੰਡੀਗੜ੍ਹ: ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ ਦੌਰਾਨ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆ ਤੇ ਚਰਚਾ ਹੋਈ।ਇਨ੍ਹਾਂ ਸਾਰੇ ਮੁੱਦਿਆਂ ਤੇ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵੀਨੀ ਕੁਮਾਰ ਪੰਜਾਬ ਰਾਜਪਾਲ ਨੂੰ 11 ਜੂਨ ਨੂੰ ਮਿਲਣਗੇ ਅਤੇ ਉਨ੍ਹਾਂ ਕੋਲ ਇਹ ਮੁੱਦੇ ਚੁੱਕਣਗੇ।
ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ
ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਨਕਲੀ ਬੀਜਾਂ ਕਾਰਨ ਦੁਬਾਰਾ ਝੋਨਾ ਲਾਉਣ ਲਈ ਮਜਬੂਰ ਹੋਏ ਕਿਸਾਨਾਂ ਨੂੰ 3000 ਰੁਪਏ ਪ੍ਰਤੀ ਏਕੜ ਮੁਆਵਜ਼ਾ ਅਦਾ ਕਰੇ ਅਤੇ ਰਾਜ ਸਰਕਾਰ ਲੌਕਡਾਊਨ ਦੇ ਅਰਸੇ ਦੇ ਸਾਰੇ ਖਪਤਕਾਰਾਂ ਦੇ ਸਾਰੇ ਬਿਜਲੀ, ਪਾਣੀ ਤੇ ਸੀਵਰੇਜ ਦੇ ਬਿੱਲ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਅਦਾ ਕਰੇ।
ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ
ਇਥੇ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਇਸ ਬਾਬਤ ਮਤਾ ਪਾਸ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਕਮੇਟੀ ਨੇ ਕਿਹਾ ਕਿ ਜੇਕਰ ਸਰਕਾਰ ਮਾਮਲੇ ਵਿਚ ਦਖਲ ਨਹੀਂ ਦਿੰਦੀ ਅਤੇ ਝੋਨਾ ਲਾਉਣ ਵਾਲੇ ਸਾਰੇ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਨਹੀਂ ਦਿੰਦੀ ਤਾਂ ਸੂਬੇ ਵਿੱਚ ਕਿਸਾਨੀ ਸੰਕਟ ਹੋਰ ਗੰਭੀਰ ਹੋ ਜਾਵੇਗੀ।
ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
ਕੋਰ ਕਮੇਟੀ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਤਿੰਨ ਮਹੀਨੇ ਦੇ ਲੌਕਡਾਊਨ ਦੇ ਸਮੇਂ ਦੌਰਾਨ ਦੇ ਸਾਰੇ ਬਿਜਲੀ, ਪਾਣੀ ਤੇ ਸੀਵਰੇਜ ਦੇ ਬਿੱਲ ਸਟੇਟ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਅਦਾ ਕਰੇ। ਕਮੇਟੀ ਨੇ ਕਿਹਾ ਕਿ ਨਾ ਤਾਂ ਆਮ ਆਦਮੀ ਤੇ ਨਾ ਹੀ ਇੰਡਸਟਰੀ ਇਹ ਭਾਰ ਝੱਲਣ ਦੀ ਹਾਲਤ ਵਿੱਚ ਹੈ।ਸਰਕਾਰ ਨੂੰ ਤਿੰਨ ਮਹੀਨਿਆਂ ਦੇ ਬਿਜਲੀ ਤੇ ਪਾਣੀ ਦੇ ਬਿੱਲ ਇੱਕ ਸਮੇਂ ਦੀ ਰਾਹਤ ਵਜੋਂ ਅਦਾ ਕਰਨੇ ਚਾਹੀਦੇ ਹਨ।
ਮੀਟਿੰਗ ਨੇ ਕਈ ਮਤੇ ਪਾਸ ਕੀਤੇ ਜਿਸ ਵਿੱਚ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਬਕਾਰੀ ਵਿਭਾਗ ਨੂੰ ਪਏ 5600 ਕਰੋੜ ਦੇ ਮਾਲੀਆ ਘਾਟੇ ਦੇ ਪੂਰੇ ਵੇਰਵੇ ਜਾਰੀ ਕਰੇ ਅਤੇ ਇਸ ਘਾਟੇ ਲਈ ਜ਼ਿੰਮੇਵਾਰੀ ਤੈਅ ਕਰੇ।
ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਇਹ ਸਾਰੇ ਮਾਮਲੇ 11 ਜੂਨ ਨੂੰ ਰਾਜਪਾਲ ਵੀ ਪੀ ਸਿੰਘ ਬਦਲੌਰ ਨਾਲ ਮੀਟਿੰਗ ਦੌਰਾਨ ਉਹਨਾਂ ਦੇ ਧਿਆਨ ਵਿੱਚ ਲਿਆਂਦੇ ਜਾਣ ਅਤੇ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾਵੇ। ਇਹ ਵੀ ਕਿਹਾ ਗਿਆ ਕਿ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਅਤੇ 4 ਹਜ਼ਾਰ ਕਰੋੜ ਰੁਪਏ ਦੇ ਬੀਜ ਘੁਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਇਸ ਮਾਮਲੇ ਵਿਚ ਛੋਟੀਆਂ ਮੱਛੀਆਂ ਨੂੰ ਫੜ ਕੇ ਮੁੱਖ ਦੋਸ਼ੀ ਛੱਡੇ ਜਾ ਰਹੇ ਹਨ।
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement