ਪੜਚੋਲ ਕਰੋ
Advertisement
ਮੌਨਸੂਨ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਭਖਵੇਂ ਮੁੱਦਿਆਂ 'ਤੇ ਸਟੈਂਡ ਸਪਸ਼ਟ ਕਰੇ ਅਕਾਲੀ ਦਲ: 'ਆਪ'
ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਸੰਸਦ ਦੇ ਮੌਨਸੂਨ ਇਜਲਾਸ 'ਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਦਿਆਂ 'ਤੇ ਆਪਣਾ ਸਟੈਂਡ ਕਲੀਅਰ ਕਰਨ ਨੂੰ ਕਿਹਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅੱਗੇ ਵੱਡਾ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਸੰਸਦ ਦੇ ਮੌਨਸੂਨ ਇਜਲਾਸ 'ਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਦਿਆਂ 'ਤੇ ਆਪਣਾ ਸਟੈਂਡ ਕਲੀਅਰ ਕਰਨ ਨੂੰ ਕਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ
'ਆਪ' ਵਿਧਾਇਕਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਤੇ ਦੁਨੀਆ ਭਰ 'ਚ ਵੱਸਦੇ ਪੰਜਾਬੀਆਂ ਨੂੰ ਦੋਨੋਂ ਲੀਡਰ ਸਪਸ਼ਟ ਕਰਨ ਕਿ ਕੇਂਦਰੀ ਖੇਤੀ ਆਰਡੀਨੈਂਸਾਂ, ਕੇਂਦਰੀ ਬਿਜਲੀ ਸੁਧਾਰ ਸੋਧ ਬਿੱਲ-2020 ਤੇ ਕੇਂਦਰ ਸਰਕਾਰ ਵੱਲੋਂ ਜੰਮੂ ਤੇ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਕੀਤੇ ਗਏ ਮਤਰੇਏ ਸਲੂਕ ਬਾਰੇ ਉਨ੍ਹਾਂ (ਬਾਦਲ ਜੋੜੀ) ਦਾ ਕੀ ਸਟੈਂਡ ਹੋਵੇਗਾ?
ਇਹ ਵੀ ਪੜ੍ਹੋ: ਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ
ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ-2020 ਤੇ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਵਿਤਕਰੇਬਾਜ਼ੀ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਵਿਰੁੱਧ ਭੁਗਤ ਦੇ ਫ਼ੈਸਲੇ ਹਨ। ਜਿੰਨਾ ਦਾ ਸੰਸਦ 'ਚ ਵਿਰੋਧ ਕਰਨਾ ਲੋਕ ਸਭਾ ਤੇ ਰਾਜ ਸਭਾ 'ਚ ਸਾਰੇ ਪੰਜਾਬੀ ਸੰਸਦ ਮੈਂਬਰਾਂ ਦਾ ਫ਼ਰਜ਼ ਹੈ। ਇਨ੍ਹਾਂ ਭਖਵੇਂ ਮੁੱਦਿਆਂ 'ਤੇ ਹਰੇਕ ਪੰਜਾਬੀ ਸੰਸਦ ਮੈਂਬਰ ਦੀ ਪਰਖ ਦੀ ਘੜੀ ਹੋਵੇਗੀ ਕਿ ਉਹ ਪੰਜਾਬ ਤੇ ਪੰਜਾਬੀਅਤ ਦੇ ਹੱਕ 'ਚ ਭੁਗਤਦਾ ਹੈ ਜਾਂ ਫਿਰ ਕੇਂਦਰ ਸਰਕਾਰ ਦੇ ਇਨ੍ਹਾਂ ਮਾਰੂ ਤੇ ਤਾਨਾਸ਼ਾਹੀ ਫ਼ੈਸਲਿਆਂ ਦੇ ਹੱਕ 'ਚ ਵੋਟ ਪਾਉਂਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement