ਅਕਾਲੀ ਦਲ ਟਕਸਾਲੀ ਦੇ ਮੁੱਖ ਦਫ਼ਤਰ ਦਾ ਉਦਘਾਟਨ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕਰ ਸ਼ੁਰੂਆਤ ਕਰ ਦਿੱਤੀ ਗਈ ਅਤੇ 3 ਅਗਸਤ ਨੂੰ ਸਬ-ਦਫਤਰ ਚੰਡੀਗੜ੍ਹ 'ਚ ਖੋਲਿਆ ਜਾਵੇਗਾ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕਰ ਸ਼ੁਰੂਆਤ ਕਰ ਦਿੱਤੀ ਗਈ ਅਤੇ 3 ਅਗਸਤ ਨੂੰ ਸਬ-ਦਫਤਰ ਚੰਡੀਗੜ੍ਹ 'ਚ ਖੋਲਿਆ ਜਾਵੇਗਾ।
ਇਸ ਮੌਕੇ ਬ੍ਰਹਮਪੁਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਟਕਸਾਲੀ ਮੈਂਬਰਸ਼ਿਪ ਮੁਹਿੰਮ ਜਲਦੀ ਸ਼ੁਰੂ ਕੀਤੀ ਜਾਵੇਗੀ। ਜਿਸ ਲਈ ਹਰੇਕ ਮੈਂਬਰ ਤੋਂ 10 ਰੁਪਏ ਤੋਂ 100 ਰੁਪਏ ਲਏ ਜਾਣਗੇ। ਉਨ੍ਹਾਂ ਕਿਹਾ ਕਿ UAPA ਤੇ ਤਹਿਤ ਸਿੱਖ ਨੌਜਵਾਨਾਂ ਤੇ ਨਜਾਇਜ਼ ਕੇਸ ਦਰਜ ਕਰਕੇ ਜ਼ਬਰ ਅਤੇ ਜ਼ੁਲਮ ਕੀਤਾ ਜਾ ਰਿਹਾ ਹੈ ਅਤੇ ਇਕ ਨੌਜਵਾਨ ਵਲੋਂ ਪੁੱਛਗਿੱਛ ਤੋਂ ਤੰਗ ਆ ਕੇ ਖ਼ੁਦਕੁਸ਼ੀ ਵੀ ਕਰ ਲਈ ਗਈ ਸੀ।
ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਹਮਖਿਆਲੀ ਪਾਰਟੀਆਂ ਦੇ ਨਾਲ ਸੜਕਾਂ ਤੇ ਆ ਕੇ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਿਛਲੇ 9 ਸਾਲ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਉਹ ਇਸ ਬਾਰੇ ਗ੍ਰਹਿ ਵਿਭਾਗ ਨੂੰ ਲਿਖਣਗੇ ਕਿਉਂਕਿ ਬਾਦਲ ਨਹੀਂ ਚਾਹੁੰਦੇ ਕਿ ਸ਼੍ਰੋਮਣੀ ਕਮੇਟੀ ਚੋਣਾਂ ਹੋਣ ਕਿਉਂਕਿ ਉਨ੍ਹਾਂ ਨੂੰ ਹਾਰ ਦਾ ਡਰ ਹੈ।






















