Shubhkaran last Rites: ਬੀਤੀ ਦੇਰ ਰਾਤ ਖਨੌਰੀ ਸਰਹੱਦ 'ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ। ਹੁਣ ਕਿਸਾਨ ਆਗੂ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਖਨੌਰੀ ਸਰਹੱਦ ਤੋਂ ਪਿੰਡ ਲਿਜਾਇਆ ਜਾ ਰਿਹਾ ਹੈ। ਦੁਪਹਿਰ 3 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਹ ਅੱਜ ਹੀ ਤੈਅ ਹੋ ਜਾਵੇਗਾ ਕਿ ਕਿਾਨ ਦਿੱਲੀ ਵੱਲ ਮਾਰਚ ਕਰਨਗੇ ਜਾਂ ਸ਼ੰਭੂ ਵਿਖੇ ਪੱਕੇ ਤੌਰ 'ਤੇ ਡੇਰੇ ਲਾਉਣਗੇ।


ਪੰਜਾਬ ਪੁਲਿਸ ਨੇ ਧਾਰਾ 302 ਅਤੇ 114 ਦੇ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਜ਼ੀਰੋ ਐਫਆਈਆਰ ਦਰਜ ਕੀਤੀ ਹੈ। ਪੰਜਾਬ ਸਰਕਾਰ ਸ਼ੁਭਕਰਨ ਦੀ ਭੈਣ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਦੇਵੇਗੀ। ਸ਼ੁਭਕਰਨ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ।


ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਹ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ਆਈਸੀਐਮਆਰ) ਸੋਸਾਇਟੀ ਦੀ ਸਾਲਾਨਾ ਆਮ ਮੀਟਿੰਗ ਦੇ ਮੌਕੇ 'ਤੇ ਬੋਲ ਰਹੇ ਸਨ। ਦੱਸ ਦਈਏ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ ਚਾਰ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿੱਕਲਿਆ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਮਾਰਚ 'ਤੇ ਅੜੇ ਹੋਏ ਹਨ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।