(Source: ECI/ABP News)
Farmer Protest: ਸ਼ੁਭਕਰਨ ਸਿੰਘ ਦਾ ਨਹੀਂ ਕਰਾਂਗੇ ਸਸਕਾਰ, ਹਰਿਆਣਾ ਪੁਲਿਸ ਖ਼ਿਲਾਫ਼ FIR 'ਤੇ ਅੜੇ ਕਿਸਾਨ
ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਪੰਜਾਬ ਦੀ ਹੱਦ ਅੰਦਰ ਦਾਖਲ ਹੋ ਕੇ ਟਰੈਕਟਰਾਂ ਦੀ ਭੰਨਤੋੜ ਕੀਤੀ ਹੈ। ਅਜਿਹੇ 'ਚ ਪੰਜਾਬ ਪੁਲਸ ਨੂੰ ਹਰਿਆਣਾ ਪੁਲਿਸ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਅੱਜ ਵੀ ਨਹੀਂ ਹੋ ਸਕਿਆ ਹੈ। ਕਿਸਾਨ ਹਰਿਆਣਾ ਪੁਲਿਸ ਅਤੇ ਸਰਕਾਰ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਆਪਣੀ ਮੰਗ ’ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ਼ੁਭਕਰਨ ਦੀ ਛੋਟੀ ਭੈਣ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਹਰਿਆਣਾ ਪੁਲਿਸ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਪੰਜਾਬ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਵੀ ਹੋਈ। ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਤਰਕ ਦਿੱਤਾ ਹੈ ਕਿ ਪੰਜਾਬ ਪੁਲਿਸ ਨੇ ਸ਼ੁਭਕਰਨ ਦੀ ਲਾਸ਼ ਹਰਿਆਣਾ ਦੀ ਸਰਹੱਦ ਤੋਂ ਲਿਆਂਦੀ ਹੈ। ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਹੀ ਕਾਰਵਾਈ ਕਰ ਸਕਦੀ ਹੈ। ਸ਼ੁਭਕਰਨ ਦੀ ਹਰਿਆਣਾ ਸਰਹੱਦ 'ਤੇ ਮੌਤ ਹੋ ਗਈ।
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਪੰਜਾਬ ਦੀ ਹੱਦ ਅੰਦਰ ਦਾਖਲ ਹੋ ਕੇ ਟਰੈਕਟਰਾਂ ਦੀ ਭੰਨਤੋੜ ਕੀਤੀ ਹੈ। ਅਜਿਹੇ 'ਚ ਪੰਜਾਬ ਪੁਲਸ ਨੂੰ ਹਰਿਆਣਾ ਪੁਲਿਸ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਹਰਿਆਣਾ ਪੁਲੀਸ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਸੀਂ ਆਪਣੀ ਡਿਊਟੀ ਨਿਭਾ ਰਹੇ ਹਾਂ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸ਼ੁਭਕਰਨ ਨੂੰ 'ਨਫ਼ਰਤ ਨਾਲ ਚਲਾਈ ਗਈ ਗੋਲੀ' ਦਾ ਸ਼ਿਕਾਰ ਬਣਾਇਆ ਗਿਆ ਹੈ, ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਉਸ ਨੂੰ ਜੁਰਮ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
